ਪਠਾਨਕੋਟ: ਹਲਕਾ ਭੋਆ ਦੇ ਪਿੰਡ ਧੁੱਪਸੜੀ ਦੇ ਲੋਕਾਂ ਵੱਲੋਂ ਜਲ ਸਪਲਾਈ ਵਿਭਾਗ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਲੋਕਾਂ ਵੱਲੋਂ ਇਸ ਦਾ ਕਾਰਨ ਦੱਸਿਆ ਜਾ ਰਿਹਾ ਹੈ ਕਿ ਪਿੰਡ ਵਿੱਚ ਪਿਛਲੇ 5 ਦਿਨਾਂ ਤੋਂ ਪੀਣ ਵਾਲਾ ਪਾਣੀ ਨਹੀਂ ਆ ਰਿਹਾ, ਜਿਸ ਦੇ ਚੱਲਦੇ ਲੋਕਾਂ ਦਾ ਗਰਮੀ ਵਿੱਚ ਬੁਰਾ ਹਾਲ ਹੋ ਰਿਹਾ ਹੈ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਦੇ ਧਿਆਨ ਦੇ ਵਿੱਚ ਵੀ ਕਈ ਵਾਰ ਲਿਆਂਦਾ ਗਿਆ ਪਰ ਉਸ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ। ਲੋਕਾਂ ਨੇ ਦੱਸਿਆ ਕਿ ਪਿੰਡ ਵਾਸੀ ਪੀਣ ਵਾਲੇ ਪਾਣੀ ਨੂੰ ਦੂਰੋਂ ਲਿਆ ਕੇ ਆਪਣਾ ਕੰਮ ਚਲਾ ਰਹੇ ਹਨ। ਉਨ੍ਹਾਂ ਨੇ ਜਲ ਸਪਲਾਈ ਵਿਭਾਗ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਸਪਲਾਈ ਨਾ ਠੀਕ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਾਇਆ ਜਾਵੇਗਾ।