ਪਠਾਨਕੋਟ: ਪੰਜਾਬ 'ਚ ਦਿਨੋਂ ਦਿਨ ਧਰਤੀ ਹੇਠਲੇ ਪਾਣੀ ਦਾ ਪੱਧਰ ਦਾ ਹੇਠਾਂ ਹੋਣਾ ਪੰਜਾਬ ਲਈ ਚਿੰਤਾ ਦਾ ਵਿਸ਼ਾ ਵੀ ਹੈ। ਪ੍ਰਸ਼ਾਸਨ ਅਤੇ ਸਰਕਾਰਾਂ ਵੱਲੋਂ ਸਮੇਂ-ਸਮੇਂ 'ਤੇ ਪਾਣੀ ਹੇਠਲੇ ਪੱਧਰ ਨੂੰ ਬਰਕਰਾਰ ਰੱਖਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਮੱਸਿਆ ਨੂੰ ਧਿਆਨ 'ਚ ਰੱਖਦੇ ਹੋਏ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਅਧਿਕਾਰੀਆਂ ਵੱਲੋਂ ਕੋਨੋਵੀਡਰ ਦੀ ਵਰਤੋਂ ਕਰਨ ਲਈ ਕਿਹਾ ਜਾ ਰਿਹਾ ਹੈ।
ਜਾਣਕਾਰੀ ਸਾਂਝੀ ਕਰਦਿਆਂ ਖੇਤੀਬਾੜੀ ਅਫ਼ਸਰ ਅਮਰੀਕ ਸਿੰਘ ਨੇ ਦੱਸਿਆ ਕਿ ਲਗਾਤਾਰ ਹੇਠਾਂ ਜਾ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਪਠਾਨਕੋਟ 'ਚ ਕੁਝ ਨਵੀਂ ਤਕਨੀਕ ਨਾਲ ਫਸਲਾਂ ਦੀ ਬਿਜਾਈ ਕੀਤੀ ਜਾ ਰਹੀ ਹੈ ਜਿਸ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਘੱਟ ਵਰਤੋਂ ਹੋਵੇਗੀ ਉੱਥੇ ਹੀ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਵੀ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤਕਨੀਕ ਨੂੰ ਅਪਣਾ ਕੇ ਕਿਸਾਨ ਜੈਵਿਕ ਖੇਤੀ ਕਰ ਪਹਿਲੇ ਤੋਂ ਵੱਧ ਮੁਨਾਫ਼ਾ ਲੈ ਸਕਣਗੇ। ਗੱਲਬਾਤ ਦੌਰਾਨ ਕਿਸਾਨਾਂ ਨੇ ਕਿਹਾ ਕਿ ਇਸ ਤਕਨੀਕ ਨੂੰ ਅਪਣਾਉਂਦੇ ਹੋਏ ਉਨ੍ਹਾਂ ਵੱਲੋਂ ਫ਼ਸਲਾਂ 'ਚ ਕਿਸੇ ਵੀ ਤਰ੍ਹਾਂ ਦੀ ਕੀਟਨਾਸ਼ਕ ਅਤੇ ਖਾਦਾਂ ਦੀ ਵਰਤੋਂ ਨਹੀਂ ਕੀਤੀ ਗਈ ਅਤੇ ਇਸ ਸਾਲ ਉਨ੍ਹਾਂ ਦੀ ਫ਼ਸਲਾਂ ਪਹਿਲੇ ਤੋਂ ਵਧੇਰੇ ਉਪਜਾਉ ਵਿਖਾਈ ਦੇ ਰਹੀਆਂ ਹਨ।