ਪਠਾਨਕੋਟ: 1 ਜਨਵਰੀ 2016 ਨੂੰ ਪਠਾਨਕੋਟ ਏਅਰਬੇਸ 'ਤੇ ਹੋਏ ਹਮਲੇ ਤੋਂ ਬਾਅਦ ਜ਼ਿਲ੍ਹਾ ਪਠਾਨਕੋਟ ਲਗਾਤਾਰ ਅਲਰਟ 'ਤੇ ਹੈ। ਸੁਰੱਖਿਆ ਏਜੰਸੀਆਂ ਦੀ ਗੱਲ ਕਰੀਏ ਤਾਂ ਸੁਰੱਖਿਆ ਏਜੰਸੀਆਂ ਪਠਾਨਕੋਟ ਦੇ ਸਰਹੱਦੀ ਇਲਾਕੇ 'ਤੇ ਅਤੇ ਪਠਾਨਕੋਟ ਦੇ ਬਮਿਆਲ ਸੈਕਟਰ 'ਤੇ ਪੁਲਿਸ ਪੂਰੀ ਤਰ੍ਹਾਂ ਆਪਣੀ ਨਜ਼ਰ ਬਣਾਏ ਹੋਏ ਹੈ। ਇਸ ਨੂੰ ਲੈ ਕੇ ਪੁਲਿਸ ਵੱਲੋਂ ਲਗਾਤਾਰ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ ਅਤੇ ਜੰਮੂ ਕਸ਼ਮੀਰ ਅਤੇ ਭਾਰਤ ਪਾਕਿ ਸਰਹੱਦ ਦੇ ਨਾਲ ਲੱਗਦੇ ਰਸਤਿਆਂ 'ਤੇ ਚੱਲਣ ਵਾਲੀਆਂ ਗੱਡੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਨਵੇਂ ਸਾਲ ਨੂੰ ਲੈ ਕੇ ਪਠਾਨਕੋਟ ਪੁਲਿਸ ਹੋਈ ਅਲਰਟ - ਨਾਕਾ ਇੰਚਾਰਜ ਰਾਮ ਕਿਸ਼ਨ
1 ਜਨਵਰੀ 2016 ਨੂੰ ਪਠਾਨਕੋਟ ਏਅਰਬੇਸ 'ਤੇ ਹੋਏ ਹਮਲੇ ਤੋਂ ਬਾਅਦ ਜ਼ਿਲ੍ਹਾ ਪਠਾਨਕੋਟ ਲਗਾਤਾਰ ਅਲਰਟ 'ਤੇ ਹੈ। ਪਠਾਨਕੋਟ ਦੇ ਬਮਿਆਲ ਸੈਕਟਰ 'ਤੇ ਪੁਲਿਸ ਪੂਰੀ ਤਰ੍ਹਾਂ ਆਪਣੀ ਨਜ਼ਰ ਬਣਾਏ ਹੋਏ ਹੈ। ਇਸ ਨੂੰ ਲੈ ਕੇ ਪੁਲਿਸ ਵੱਲੋਂ ਲਗਾਤਾਰ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ।
![ਨਵੇਂ ਸਾਲ ਨੂੰ ਲੈ ਕੇ ਪਠਾਨਕੋਟ ਪੁਲਿਸ ਹੋਈ ਅਲਰਟ ਨਵੇਂ ਸਾਲ ਨੂੰ ਲੈ ਕੇ ਪਠਾਨਕੋਟ ਪੁਲਿਸ ਹੋਈ ਅਲਰਟ](https://etvbharatimages.akamaized.net/etvbharat/prod-images/768-512-10069879-thumbnail-3x2-ptn.jpg)
ਪੁਲਿਸ ਨੂੰ ਜੇਕਰ ਕਿਸੇ 'ਤੇ ਸ਼ੱਕ ਹੁੰਦਾ ਹੈ ਤਾਂ ਉਸ ਦਾ ਆਈਡੀ ਪਰੂਫ ਵੀ ਪੁਲਿਸ ਵੱਲੋਂ ਚੈੱਕ ਕੀਤਾ ਜਾਂਦਾ ਹੈ ਤਾਂ ਕਿ ਕਿਸੇ ਤਰ੍ਹਾਂ ਦਾ ਕੋਈ ਸ਼ਰਾਰਤੀ ਅਨਸਰ ਪੰਜਾਬ ਦੀ ਸਰਹੱਦ ਵਿੱਚ ਦਾਖ਼ਲ ਹੋ ਕੇ ਫਿਰ ਦੁਬਾਰਾ ਏਅਰਬੇਸ ਵਰਗੀ ਘਟਨਾ ਨੂੰ ਅੰਜਾਮ ਨਾ ਦੇ ਸਕੇ। ਇਸੇ ਦੇ ਚੱਲਦੇ ਨਵੇਂ ਸਾਲ 'ਤੇ ਪੁਲਿਸ ਪਹਿਲੇ ਨਾਲੋਂ ਜ਼ਿਆਦਾ ਅਲਰਟ ਹੋ ਜਾਂਦੀ ਹੈ ਅਤੇ ਜਗ੍ਹਾ ਜਗ੍ਹਾ 'ਤੇ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਾਕਾ ਇੰਚਾਰਜ ਰਾਮ ਕਿਸ਼ਨ ਨੇ ਦੱਸਿਆ ਕਿ ਜੰਮੂ ਕਸ਼ਮੀਰ ਰਸਤੇ ਪੰਜਾਬ 'ਚ ਦਾਖਲ ਹੋਣ ਵਾਲੀਆਂ ਗੱਡੀਆਂ ਨੂੰ ਕਥਲੌਰ ਨਾਕੇ 'ਤੇ ਪੁਲਿਸ ਵੱਲੋਂ ਚੈੱਕ ਕੀਤਾ ਜਾਂਦਾ ਹੈ ਤਾਂ ਕਿ ਕਿਸੇ ਤਰ੍ਹਾਂ ਦਾ ਕੋਈ ਸ਼ਰਾਰਤੀ ਅਨਸਰ ਪਠਾਨਕੋਟ ਦੇ ਵਿੱਚ ਦਾਖ਼ਲ ਹੋ ਕੇ ਕਿਸੇ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ।