ਪਠਾਨਕੋਟ :ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਸਰਹੱਦੀ ਇਲਾਕਿਆਂ ਦੇ ਵਿੱਚ ਲਗਾਤਾਰ ਕੀਤੀ ਜਾ ਰਹੇ ਡਰੋਨ ਐਕਟੀਵਿਟੀ ਨੂੰ ਵੇਖਦੇ ਹੋਏ ਪਠਾਨਕੋਟ ਪੁਲਿਸ ਪੂਰੀ ਤਰ੍ਹਾਂ ਅਲਰਟ ਤੇ ਹੈ। ਸ਼ਹਿਰ ਦੇ ਵਿੱਚ ਵੱਖ-ਵੱਖ ਜਗ੍ਹਾ ਤੇ ਪੁਲਿਸ ਵੱਲੋਂ ਨਾਕੇ ਲਗਾ ਕੇ ਹਰ ਆਉਣ ਜਾਣ ਵਾਲੀ ਗੱਡੀ ਨੂੰ ਚੈੱਕ ਕੀਤਾ ਜਾ ਰਿਹਾ ਹੈ।
ਇੱਕ ਪਾਸੇ ਪੁਲੀਸ ਵੱਲੋਂ ਸ਼ਹਿਰ ਦੇ ਅੰਦਰੂਨੀ ਹਿੱਸੇ ਵਿੱਚ ਜਗ੍ਹਾ-ਜਗ੍ਹਾ ਤੇ ਨਾਕੇ ਲਗਾਏ ਗਏ ਉਥੇ ਹੀ ਸਰਹੱਦੀ ਖੇਤਰ ਬਮਿਆਲ ਅਤੇ ਮਾਧੋਪੁਰ ਵਿਖੇ ਇੰਟਰਸਟੇਟ ਨਾਕਿਆਂ ਤੇ ਜੰਮੂ ਕਸ਼ਮੀਰ ਤੋਂ ਆਉਣ ਵਾਲੀ ਹਰ ਗੱਡੀ ਨੂੰ ਚੈੱਕ ਕੀਤਾ ਜਾ ਰਿਹਾ ਹੈ।