ਪਠਾਨਕੋਟ: ਪੁਲਿਸ ਨੂੰ 2 ਨਸ਼ਾਂ ਤਸਕਰਾਂ ਨੂੰ ਫੜਣ ਵਿੱਚ ਵੱਡੀ ਸਫ਼ਲਤਾ ਮਿਲੀ। ਪੁਲਿਸ ਨੂੰ ਇਕ ਸੂਚਨਾ ਮਿਲੀ ਕਿ ਪਠਾਨਕੋਟ ਦੇ ਹੀ ਸ਼ਾਸਤਰੀ ਨਗਰ ਮੁਹੱਲੇ ਦੇ ਵਿੱਚ 1 ਘਰ ਦੇ ਵਿਚ 2 ਨੌਜਵਾਨ ਡਰੱਗ ਦਾ ਧੰਦਾ ਕਰਨ ਵਾਲੇ ਮੌਜੂਦ ਹਨ। ਪੁਲਿਸ ਨੇ ਛਾਪੇਮਾਰੀ ਕਰ ਦੋਵਾਂ ਨੂੰ ਗ੍ਰਿਫ਼ਤਾਰ ਕਰ 4800 ਨਸ਼ੀਲੀ ਗੋਲੀਆਂ ਅਤੇ 2 ਲੱਖ 5 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰ ਲਈ। ਇਸ ਦੇ ਨਾਲ ਹੀ ਘਰ ਵਿਚ ਮੌਜੂਦ ਦੋ ਨਸ਼ਾ ਤਸਕਰ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਉੱਪਰ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਪੁਲਿਸ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਪਠਾਨਕੋਟ ਪੁਲਿਸ ਨੇ 2 ਤਸਕਰ ਕੀਤੇ ਗ੍ਰਿਫ਼ਤਾਰ - 2 ਲੱਖ 5 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਪੁਲਿਸ ਨੂੰ 2 ਨਸ਼ਾਂ ਤਸਕਰਾਂ ਨੂੰ ਫੜਣ ਵਿੱਚ ਵੱਡੀ ਸਫ਼ਲਤਾ ਮਿਲੀ। ਪੁਲਿਸ ਨੇ ਛਾਪੇਮਾਰੀ ਕਰ ਦੋਵਾਂ ਨੂੰ ਗ੍ਰਿਫ਼ਤਾਰ ਕਰ 4800 ਨਸ਼ੀਲੀ ਗੋਲੀਆਂ ਅਤੇ 2 ਲੱਖ 5 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰ ਲਈ।
ਪਠਾਨਕੋਟ ਪੁਲਿਸ ਨੇ 2 ਤਸਕਰ ਕੀਤੇ ਗ੍ਰਿਫ਼ਤਾਰ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਪਠਾਨਕੋਟ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਜਿਸ ਦੇ ਆਧਾਰ ਤੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆਂ ਕਿ ਇਨ੍ਹਾਂ ਕੋਲੋਂ 4800 ਨਸ਼ੀਲੀ ਗੋਲੀਆਂ ਅਤੇ 2 ਲੱਖ 5 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਨ੍ਹਾਂ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।