ਪਠਾਨਕੋਟ: ਅਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪਠਾਨਕੋਟ ਜ਼ਿਲ੍ਹਾ ਪੁਲਿਸ ਨੇ ਜ਼ਿਲ੍ਹੇ ਅੰਦਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਸੇ ਦੌਰਾਨ ਪੁਲਿਸ ਲਗਾਤਾਰ ਅੰਤਰਰਾਜੀ ਅਤੇ ਅੰਤਰ-ਰਾਸ਼ਟਰੀ ਸਰਹੱਦ 'ਤੇ ਚੌਕਸ ਨਜ਼ਰ ਆ ਰਹੀ ਹੈ ਅਤੇ ਤਲਾਸ਼ੀ ਅਭਿਆਨ ਚਲਾ ਰਹੀ ਹੈ। ਇਸੇ ਤਲਾਸ਼ੀ ਅਭਿਆਨ ਤਹਿਤ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਦੋ ਵਿਅਕਤੀਆਂ ਨੂੰ ਦੇਸੀ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ।
ਪਠਾਨਕੋਟ ਪੁਲਿਸ ਨੇ ਇੱਕ ਦੇਸੀ ਪਿਸਤੌਲ ਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਦੋ ਲੋਕਾਂ ਨੂੰ ਕੀਤਾ ਕਾਬੂ - Pathankot police arrested two persons
ਅਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪਠਾਨਕੋਟ ਜ਼ਿਲ੍ਹਾ ਪੁਲਿਸ ਨੇ ਜ਼ਿਲ੍ਹੇ ਅੰਦਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਸੇ ਦੌਰਾਨ ਪੁਲਿਸ ਲਗਾਤਾਰ ਅੰਤਰਰਾਜੀ ਅਤੇ ਅੰਤਰ-ਰਾਸ਼ਟਰੀ ਸਰਹੱਦ 'ਤੇ ਚੌਕਸ ਨਜ਼ਰ ਆ ਰਹੀ ਹੈ ਅਤੇ ਤਲਾਸ਼ੀ ਅਭਿਆਨ ਚਲਾ ਰਹੀ ਹੈ। ਇਸੇ ਤਲਾਸ਼ੀ ਅਭਿਆਨ ਤਹਿਤ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਦੋ ਵਿਅਕਤੀਆਂ ਨੂੰ ਦੇਸੀ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਰਜਿੰਦਰ ਮਨਹਾਸ ਨੇ ਦੱਸਿਆ ਕਿ ਚੱਕੀ ਲਾਘੇ ਥਾਣਾ ਡਵੀਜ਼ਿਨ ਨੰਬਰ 4 ਅਤੇ ਸੀਆਈਏ ਸਟਾਫ ਨੇ ਸਾਂਝਾ ਨਾਕਾ ਲਾਇਆ ਹੋਇਆ ਸੀ। ਇਸ ਨਾਕੇ ਦੌਰਾਨ ਉਨ੍ਹਾਂ ਨੇ ਸ਼ੱਕ ਦੇ ਅਧਾਰ 'ਤੇ ਦੋ ਵਿਅਕਤੀਆਂ ਦੀ ਤਲਾਸ਼ੀ ਲਈ। ਇਸ ਤਲਾਸ਼ੀ ਦੌਰਾਨ ਇਨ੍ਹਾਂ ਵਿਅਕਤੀਆਂ ਤੋਂ ਇੱਕ ਦੇਸੀ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਬਰਾਮਦ ਹੋਏ।
ਡੀਐੱਸਪੀ ਨੇ ਦੱਸਿਆ ਕਿ ਇਹ ਦੋਵੇਂ ਵਿਅਕਤੀ ਹਰਿਆਣਾ ਦੇ ਪਲਵ ਜ਼ਿਲ੍ਹੇ ਦੇ ਸੂਰਜ ਅਤੇ ਮਹੁੰਮਦ ਸਲੀਮ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਇਨ੍ਹਾਂ ਖ਼ਿਲਾਫ਼ ਅਸਲਾ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ ਅਤੇ ਵਧੇਰੇ ਪੁੱਛਗਿੱਛ ਜਾਰੀ ਹੈ।