ਪਠਾਨਕੋਟ: ਸ਼ਹਿਰ ਪਠਾਨਕੋਟ ਜੋ ਕਿ ਬਹੁਤ ਹੀ ਸੰਵੇਦਨਸ਼ੀਲ ਜ਼ਿਲ੍ਹਾ ਹੈ, ਜਿਸ ਦੇ ਇੱਕ ਪਾਸੇ ਭਾਰਤ ਪਾਕਿ ਸਰਹਦ ਲੱਗਦੀ ਹੈ ਅਤੇ ਦੂਜੇ ਪਾਸੇ ਜੰਮੂ ਅਤੇ ਹਿਮਾਚਲ ਦੀਆਂ ਸੀਮਾਵਾਂ ਲੱਗਦੀਆਂ ਹਨ। ਜਿਸਦੇ ਚੱਲਦੇ ਪੁਲਿਸ ਵੱਲੋਂ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ ਅਤੇ ਨਵੇਂ ਸਾਲ ਦੀ ਆਮਦ 'ਤੇ ਪੁਲਿਸ ਵੱਲੋਂ ਸੁਰੱਖਿਆ ਹੋਰ ਕਰੜੀ ਕਰ ਦਿੱਤੀ ਜਾਂਦੀ ਹੈ। ਇਸ ਦੇ ਤਹਿਤ ਹੁਣ ਨਵੇਂ ਸਾਲ ਦੀ ਆਮਦ 'ਤੇ ਜ਼ਿਲ੍ਹਾ ਪਠਾਨਕੋਟ ਵਿਖੇ ਸੁਰਖਿਆ ਵਿਵਸਥਾ ਕਰੜੀ ਕੀਤੀ ਗਈ ਹੈ।
ਟ੍ਰੇਨਾਂ ਦੀ ਕੀਤੀ ਜਾ ਰਹੀ ਚੈਕਿੰਗ:ਜਿੱਥੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਜਗ੍ਹਾ 'ਤੇ ਸਰਚ ਅਪਰੇਸ਼ਨ ਚਲਾਏ ਜਾ ਰਹੇ ਹਨ। ਉੱਥੇ ਹੀ ਕੈਂਟ ਰੇਲਵੇ ਸਟੇਸ਼ਨ 'ਤੇ ਵੀ ਰੇਲਵੇ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਪੁਲਿਸ ਵੱਲੋਂ ਹਰ ਇੱਕ ਗੱਡੀ ਜੰਮੂ ਤੋਂ ਜੋ ਆ ਰਹੀ ਹੈ, ਉਸ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇੰਨਾਂ ਹੀ ਨਹੀਂ ਸਟੇਸ਼ਨ 'ਤੇ ਬੈਠੀਆਂ ਸਵਾਰੀਆਂ ਤੋਂ ਵੀ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਸਟੇਸ਼ਨ ਦੇ ਬਾਹਰ ਲੱਗੀਆਂ ਗੱਡੀਆਂ ਨੂੰ ਵੀ ਚੈੱਕ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਤਰ੍ਹਾਂ ਦਾ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਵਾਰਦਾਤ ਨੂੰ ਅੰਜ਼ਾਮ ਨਾ ਦੇ ਸਕੇ।