ਪੰਜਾਬ

punjab

By

Published : Jan 2, 2020, 10:39 PM IST

ETV Bharat / state

ਜੰਮੂ ਤੋਂ ਲਿਆਂਦੀ ਜਾ ਰਹੀ 2 ਕੁਇੰਟਲ 47 ਕਿਲੋ ਭੁੱਕੇ ਸਣੇ 3 ਕਾਬੂ

ਪਠਾਨਕੋਟ ਪੁਲਿਸ ਨੇ ਟਰੱਕ ਰਾਹੀਂ ਜੰਮੂ ਅਤੇ ਕਸ਼ਮਰੀ ਤੋਂ ਪੰਜਾਬ ਦੇ ਹੁਸ਼ਿਆਰਪੁਰ ਦੇ ਨਾਲ ਲੱਗਦੇ ਇਲਾਕੇ ਦਸੂਆ ਵੱਲ ਨੂੰ ਲਿਜਾਈ ਜਾ ਰਹੀ 2 ਕੁਇੰਟਲ 47 ਕਿਲੋ ਭੁੱਕੀ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

poppy husk smuggling from jammu
ਜੰਮੂ ਤੋਂ ਲਿਆਂਦੀ ਜਾ ਰਹੀ 2 ਕੁਇੰਟਲ 47 ਕਿਲੋ ਭੁੱਕੇ ਸਣੇ 3 ਕਾਬੂ

ਹੁਸ਼ਿਆਰੁਪਰ: ਪੰਜਾਬ ਵਿੱਚ ਵਗਦੇ ਨਸ਼ਿਆਂ ਦੇ ਛੇਵੇਂ ਦਰਿਆ ਉੱਤੇ ਰੋਕ ਲਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਕੁੱਝ ਲੋਕ ਆਪਣੇ ਨਿੱਜੀ ਫ਼ਾਇਦੇ ਲਈ ਪੰਜਾਬ ਦੀ ਜਵਾਨੀ ਨੂੰ ਨਸ਼ੇ ਦੀ ਦਲਦਲ ਵਿੱਚ ਧਕੇਲਣ ਵਿੱਚ ਕੋਈ ਕਸਰ ਨਹੀਂ ਛੱਡ ਰਹੇ ਅਤੇ ਵੱਡੇ ਪੱਧਰ ਉੱਤੇ ਤਸਕਰੀ ਕਰ ਰਹੇ ਹਨ।

ਵੇਖੋ ਵੀਡੀਓ।

ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਪਠਾਨਕੋਟ ਦੇ ਥਾਣਾ ਨੰਗਲਭੂਰ ਵਿੱਚ ਦੇਖਣ ਨੂੰ ਮਿਲਿਆ, ਜਿੱਥੇ ਪੁਲਿਸ ਨੇ ਦੋ ਕੁਇੰਟਲ ਸੰਤਾਲੀ ਕਿਲੋ ਭੁੱਕੀ ਦੇ ਨਾਲ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਫੜੇ ਗਏ ਤਸਕਰ ਜੰਮੂ-ਕਸ਼ਮੀਰ ਤੋਂ ਭੁੱਕੀ ਲੈ ਕੇ ਹੁਸ਼ਿਆਰਪੁਰ ਦੇ ਦਸੂਹਾ ਵਿੱਚ ਵੇਚਣ ਲਈ ਜਾ ਰਹੇ ਸਨ ਅਤੇ ਨੰਗਲਭੂਰ ਪੁਲਿਸ ਨੂੰ ਇਸ ਦੀ ਸੂਹ ਲੱਗ ਗਈ ਜਿਨ੍ਹਾਂ ਨੇ ਇੱਕ ਨਾਕੇ ਦੌਰਾਨ ਇਨ੍ਹਾਂ ਦੇ ਟਰੱਕ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਵਿੱਚੋਂ ਦੋ ਕੁਇੰਟਲ ਸੰਤਾਲੀ ਕਿਲੋ ਭੁੱਕੀ ਬਰਾਮਦ ਕੀਤੀ ਗਈ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਭਜੋਤ ਸਿੰਘ ਵਿਰਕ ਐੱਸਪੀ ਇਨਵੈਸਟੀਗੇਸ਼ਨ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਗੁਪਤ ਜਾਣਕਾਰੀ ਮਿਲੀ ਸੀ ਕਿ ਕੁਝ ਲੋਕ ਪਿਛਲੇ ਲੰਬੇ ਸਮੇਂ ਤੋਂ ਜੰਮੂ-ਕਸ਼ਮੀਰ ਤੋਂ ਭੁੱਕੀ ਦੀ ਤਸਕਰੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰ ਰਹੇ ਹਨ, ਜਿਸ ਦੇ ਚੱਲਦੇ ਉਨ੍ਹਾਂ ਨੇ ਨੰਗਲਭੂਰ ਥਾਣੇ ਦੇ ਬਾਹਰ ਨਾਕਾ ਲਗਾਇਆ ਹੋਇਆ ਸੀ ਅਤੇ ਨਾਕੇ ਦੌਰਾਨ ਹੀ ਜਦੋਂ ਪੁਲਿਸ ਨੇ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ ਦੋ ਕੁਇੰਟਲ ਸੰਤਾਲੀ ਕਿਲੋ ਭੁੱਕੀ ਬਰਾਮਦ ਕੀਤੀ ਗਈ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details