ਪਠਾਨਕੋਟ : ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭੋਆ ਵਿਖੇ ਪਿੰਡਵਾਸੀਆਂ ਨੂੰ ਪਿੰਡ ਵਿੱਚ ਮੁੱਢਲੀ ਸੁਵਿਧਾਵਾਂ ਨਾ ਹੋਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ।
ਈਟੀਵੀ ਭਾਰਤ ਨਾਲ ਆਪਣੀ ਪਰੇਸ਼ਾਨੀ ਸਾਂਝੀ ਕਰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਵਿੱਚ ਮੂਲਭੂਤ ਸੁਵਿਧਾਵਾਂ ਦੀ ਘਾਟ ਹੈ। ਪਿੰਡ ਦੀਆਂ ਸੜਕਾਂ ਟੁੱਟ ਗਈਆਂ ਹਨ, ਇਥੇ ਲੰਬੇ ਸਮੇਂ ਤੋਂ ਨਵੀਆਂ ਸੜਕਾਂ ਨਹੀਂ ਬਣਾਇਆਂ ਗਈਆਂ। ਪਿੰਡ ਦਾ ਵਿਕਾਸ ਨਾ ਦੇ ਬਰਾਬਰ ਹੈ ਅਤੇ ਰਾਤ ਵੇਲੇ ਖ਼ਰਾਬ ਸੜਕਾਂ ਦੇ ਕਾਰਨ ਲੋਕਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਪਿੰਡ ਵਿੱਚ ਗੰਦੇ ਪਾਣੀ ਦੀ ਸਹੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਖੇਤਾਂ ਵਿੱਚ ਜਾਂਦਾ ਹੈ। ਇਸ ਕਾਰਨ ਕਿਸਾਨਾਂ ਦੀ ਫਸਲ ਖ਼ਰਾਬ ਹੋ ਜਾਂਦੀ ਹੈ।