ਪਠਾਨਕੋਟ :ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਸਰਕਾਰ ਵੱਲੋਂ ਕਈ ਵੱਡੇ ਫੈਸਲੇ ਲਏ ਗਏ ਹਨ, ਜਿੱਥੇ ਪੰਜਾਬ ਸਰਕਾਰ ਆਪਣੀਆਂ ਪ੍ਰਾਪਤੀਆਂ ਲਈ ਆਪਣੀ ਪਿੱਠ ਥਪਥਪਾਉਂਦੀ ਨਜ਼ਰ ਆ ਰਹੀ ਹੈ, ਉਥੇ ਹੀ ਕੁਝ ਵਿਭਾਗ ਸਰਕਾਰ ਦੇ ਕਈ ਫੈਸਲਿਆਂ ਨੂੰ ਲੈ ਕੇ ਰੋਸ ਪ੍ਰਗਟਾਉਂਦੇ ਹੋਏ ਸੜਕਾਂ 'ਤੇ ਉੱਤਰ ਰਹੇ ਹਨ। ਤਾਜ਼ਾ ਮਾਮਲੇ ਦੀ ਗੱਲ ਕੀਤੀ ਜਾਵੇ ਤਾਂ ਇਹਨੀਂ ਦਿਨੀਂ ਪੰਜਾਬ ਰਾਜ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੰਜਾਬ ਸਰਕਾਰ ਵੱਲੋਂ 200 ਰੁਪਏ ਮਾਸਿਕ ਪੈਨਸ਼ਨ 'ਤੇ ਵਿਕਾਸ ਟੈਕਸ ਲਾਉਣ ਦੇ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ।
Pathankot News: 200 ਰੁਪਏ ਟੈਕਸ ਵਸੂਲਣ ਦੇ ਫੈਸਲੇ ਖਿਲਾਫ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ - Punjab News
ਪੰਜਾਬ ਸਰਕਾਰ ਵੱਲੋਂ ਮਹੀਨਾਵਾਰ ਪੈਨਸ਼ਨ 'ਤੇ 200 ਰੁਪਏ ਦੇ ਵਿਕਾਸ ਟੈਕਸ ਨੂੰ ਲੈ ਕੇ ਪਠਾਨਕੋਟ 'ਚ ਪੰਜਾਬ ਸਟੇਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਵਿਕਾਸ ਟੈਕਸ ਦੇ ਫੈਸਲੇ ਸਬੰਧੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ।
ਫੈਸਲਾ ਵਾਪਿਸ ਨਾ ਲਿਆ ਤਾਂ ਸਰਕਾਰ ਭੁਗਤ ਸਕਦੀ ਹੈ ਮਾੜਾ ਨਤੀਜਾ: ਇਸ ਕਾਰਨ ਯੂਨੀਅਨ ਦੇ ਲੋਕਾਂ ਨੇ ਜ਼ਿਲ੍ਹਾ ਪਠਾਨਕੋਟ ਵਿੱਚ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਇਸ ਫੈਸਲੇ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ। ਪ੍ਰਦਰਸ਼ਨਕਾਰੀਆਂ ਨੇ ਰੋਜ਼ ਵੱਜੋਂ ਅੰਮ੍ਰਿਤਸਰ ਪਠਾਨਕੋਟ ਡਲਹੋਜ਼ੀ ਰੋਡ ਦੇ ਉੱਪਰ ਉੱਤਰ ਕੇ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਦੇ ਤਾਨਾਸ਼ਾਹੀ ਰਵਈਏ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਗੱਲਬਾਤ ਕਰਦਿਆਂ ਪੈਨਸ਼ਨਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਟੈਕਸ ਦੇ ਨਾਂ 'ਤੇ ਉਨ੍ਹਾਂ ਦੀ ਪੈਨਸ਼ਨ 'ਤੇ ਲਗਾਇਆ ਗਿਆ 200 ਰੁਪਏ ਦਾ ਜਜ਼ੀਆ ਟੈਕਸ ਵਾਪਸ ਲਿਆ ਜਾਵੇ।ਉਨ੍ਹਾਂ ਕਿਹਾ ਕਿ ਪਹਿਲਾਂ ਹੀ ਸਰਕਾਰ ਵੱਲੋਂ ਡੀਏ ਦੀ ਬਕਾਇਆ ਰਕਮ ਬਹਾਲ ਨਹੀਂ ਕੀਤੀ ਗਈ ਅਜੇ ਉਸ ਸਬੰਧੀ ਮੀਟਿੰਗ ਚੱਲ ਹੀ ਰਹੀਆਂ ਸਨ ਕਿ ਭਗਵੰਤ ਮਾਨ ਸਰਕਾਰ ਨੇ ਇੱਕ ਨਵਾਂ ਫਰਮਾਨ ਜਾਰੀ ਕਰ ਦਿੱਤਾ ਹੈ ਜੋ ਪੈਨਸ਼ਨਰਾਂ ਨੂੰ ਨਾ ਮੰਨਜ਼ੂਰ ਹੈ। ਜੇਕਰ ਪੰਜਾਬ ਸਰਕਾਰ ਨੇ ਆਪਣਾ ਫੈਸਲਾ ਨਾ ਬਦਲਿਆ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ ਜਿਸ ਦੇ ਨਤੀਜੇ ਸਰਕਾਰ ਨੂੰ ਭੁਗਤਣੇ ਪੈਣਗੇ।
- International Day Against Drug Abuse and Illicit Trafficking 2023: ਨਸ਼ਿਆਂ ਦੇ ਗਲਤ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ ਮਨਾਇਆ ਜਾਂਦਾ ਇਹ ਦਿਵਸ
- Honey Trap: ਕਪੂਰਥਲਾ 'ਚ "ਮਿੱਠੇ ਜਾਲ" ਵਿੱਚ ਫਸਿਆ ਵਿਅਕਤੀ, ਅਸ਼ਲੀਲ ਵੀਡੀਓ ਬਣਾ ਕੇ ਕੀਤਾ ਬਲੈਕਮੇਲ, ਵਸੂਲੇ ਹਜ਼ਾਰਾਂ ਰੁਪਏ
- International day in support of victims of torture: ਮਨੁੱਖੀ ਤਸ਼ੱਦਦ ਮਨੁੱਖਤਾ ਵਿਰੁੱਧ ਅਪਰਾਧ, ਜਾਣੋ ਕਿਵੇਂ ਹੋਈ ਸੀ ਇਸ ਦਿਨ ਦੀ ਸ਼ੁਰੂਆਤ
ਪਹਿਲਾਂ ਵੀ ਕੀਤਾ ਗਿਆ ਸਰਕਾਰ ਦਾ ਵਿਰੋਧ :ਉਨ੍ਹਾਂ ਨੇ ਕਿਹਾ ਕਿ ਸਰਕਾਰ ਆਪਣੀ ਮਨਮਰਜ਼ੀ ਕਰ ਰਹੀ ਹੈ ਅਤੇ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਦੋਂ ਦੀ ਸਰਕਾਰ ਬਣੀ ਹੈ ਉਦੋਂ ਦੇ ਹੀ ਮੁਲਾਜ਼ਮ ਸੜਕਾਂ 'ਤੇ ਹਨ ਅਤੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਇਹ ਧਰਨੇ ਪ੍ਰਦਰਸ਼ਨ ਦੇਖਣ ਨੂੰ ਮਿਲੇ ਹਨ। ਜਿੱਥੇ ਲੋਕਾਂ ਵੱਲੋਂ ਮਾਨ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਗਿਆ ਹੈ ਅਤੇ ਮੰਗ ਪੱਤਰ ਵੀ ਸੌਂਪੇ ਗਏ ਹਨ।