ਪਠਾਨਕੋਟ: ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਸਮੇਂ ਦੀ ਸਰਕਾਰ ਵੱਲੋਂ ਕਾਫ਼ੀ ਸਖ਼ਤੀ ਕੀਤੀ ਹੋਈ ਹੈ, ਪਰ ਫ਼ਿਰ ਵੀ ਪਠਾਨਕੋਟਚ ਦੇ ਦਰਿਆ ਰਾਵੀ ਨਾਲ ਲੱਗਦੇ ਕਈ ਪਿੰਡਾਂ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ।
ਕਿਹਾ ਜਾਂਦਾ ਹੈ ਕਿ ਗ਼ੈਰ-ਕਾਨੂੰਨੀ ਮਾਈਨਿੰਗ ਦੇ ਮੁੱਦੇ ਪਿਛਲੀ ਸਰਕਾਰ ਦੇ ਸਮੇਂ ਵੀ ਜ਼ੋਰਾਂ ਉੱਤੇ ਸਨ ਅਤੇ ਭਾਵੇਂ ਕਿ ਪੰਜਾਬ ਵਿੱਚ ਸੱਤਾ ਬਦਲ ਗਈ ਸੀ ਪਰ ਮਾਈਨਿੰਗ ਦਾ ਮੁੱਦਾ ਪਹਿਲਾਂ ਦੀ ਤਰ੍ਹਾਂ ਹੀ ਹੈ।
ਰਾਵੀ ਦਰਿਆ ਦੇ ਕੰਢੇ ਵਸੇ ਪਿੰਡਾਂ ਦੇ ਲੋਕਾਂ ਨੂੰ ਸਤਾ ਰਹੀ ਪਾਣੀ ਦੀ ਚਿੰਤਾ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਲੋਕ ਅੱਜ ਵੀ ਪੀਣ ਵਾਲੇ ਪਾਣੀ ਦੇ ਡੂੰਘੇ ਹੋ ਰਹੇ ਪਾਣੀ ਦੇ ਪੱਧਰ ਨੂੰ ਵੇਖਦੇ ਹੋਏ ਸਰਕਾਰ ਅੱਗੇ ਗੁਹਾਰ ਲਗਾ ਰਹੇ ਹਨ। ਉਨ੍ਹਾਂ ਨੇ ਕਈ ਵਾਰ ਪ੍ਰਸ਼ਾਸਨ ਨੂੰ ਰਾਵੀ ਦਰਿਆ ਦੇ ਕਿਨਾਰੇ ਉੱਤੇ ਲੱਗੇ ਹੋਏ ਕ੍ਰੈਸ਼ਰਾਂ ਨੂੰ ਹਟਾਉਣ ਦੀਆਂ ਅਪੀਲਾਂ ਵੀ ਕੀਤੀਆਂ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਦਰਿਆ ਰਾਵੀ ਨਾਲ ਲੱਗਦੇ ਕਈ ਪਿੰਡਾਂ ਵਿੱਚੋਂ ਤਾਂ ਪਾਣੀ ਦਾ ਪੱਧਰ ਕਾਫ਼ੀ ਹੇਠਾਂ ਚਲਾ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਚਿੰਤਾ ਸਤਾ ਰਹੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਪੀਣ ਵਾਲੇ ਪਾਣੀ ਤੋਂ ਵੀ ਮੁਹਤਾਜ ਨਾ ਹੋਣਾ ਪੈ ਜਾਵੇ।
ਇਸ ਲਈ ਉਨ੍ਹਾਂ ਦੀ ਗੁਹਾਰ ਹੈ ਕਿ ਰਾਵੀ ਦਰਿਆ ਦੇ ਕੰਢੇ ਉੱਤੇ ਹੋਰ ਕਰੈਸ਼ਰ ਨਾ ਲਗਾਏ ਜਾਣ ਅਤੇ ਜੋ ਕਰੈਸ਼ਰ ਚੱਲ ਰਹੇ ਹਨ ਉਨ੍ਹਾਂ ਨੂੰ ਵੀ ਨੱਥ ਪਾਈ ਜਾਵੇ।