ਪੰਜਾਬ

punjab

ETV Bharat / state

ਕੋਵਿਡ-19: ਪੰਜਾਬ-ਜੰਮੂ ਬਾਰਡਰ 'ਤੇ ਫ਼ਸੇ ਲੋਕ

ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬਾ ਸਰਕਾਰਾਂ ਨੇ ਆਪਣੇ ਆਪਣੇ ਬਾਰਡਰ ਸੀਲ ਕਰ ਦਿੱਤੇ ਹਨ, ਜਿਸ ਤੋਂ ਬਾਅਦ ਕਈ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

People stranded on Punjab Jammu border
ਫ਼ੋਟੋ

By

Published : Mar 30, 2020, 7:35 PM IST

ਪਠਾਨਕੋਟ: ਕੋਰੋਨਾ ਵਾਇਰਸ ਕਰਕੇ ਪੂਰੇ ਦੇਸ਼ ਨੂੰ ਲੌਕਡਾਊਨ ਕੀਤਾ ਗਿਆ ਹੈ ਤੇ ਕਰਫਿਊ ਲਗਾਇਆ ਹੈ। ਉੱਥੇ ਹੀ ਦੇਖਿਆ ਗਿਆ ਹੈ ਕਿ ਕੁਝ ਲੋਕ ਕਈ ਕਿਲੋਮੀਟਰ ਦਾ ਸਫ਼ਰ ਪੈਦਲ ਹੀ ਤੈਅ ਕਰ ਰਹੇ ਹਨ ਤੇ ਇੱਕ ਸੂਬੇ ਤੋਂ ਦੂਜੇ ਸੂਬੇ ਤੱਕ ਜਾ ਰਹੇ ਹਨ, ਜਿਸ ਨੂੰ ਰੋਕਣ ਦੇ ਲਈ ਹੁਣ ਸੂਬਾ ਸਰਕਾਰਾਂ ਵੱਲੋਂ ਆਪਣੇ ਬਾਰਡਰ ਸੀਲ ਕਰ ਦਿੱਤੇ ਗਏ ਹਨ।

ਵੀਡੀਓ

ਇਸ ਦੇ ਨਾਲ ਹੀ ਪੰਜਾਬ ਅਤੇ ਜੰਮੂ ਬਾਰਡਰ ਉੱਤੇ ਟਰੱਕਾਂ, ਕਾਰਾਂ ਦੀਆਂ ਲੰਬੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਦੱਸਣਯੋਗ ਹੈ ਕਿ ਲੋਕ ਪੰਜਾਬ ਤੋਂ ਜੰਮੂ ਜਾ ਰਹੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰਸਤੋਂ ਤੋਂ ਹੀ ਰੋਕ ਲਿਆ ਗਿਆ ਹੈ।

ਯਾਤਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਖਾਣ-ਪੀਣ ਵਿੱਚ ਕਾਫ਼ੀ ਮੁਸ਼ਕਲਾਂ ਆ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ ਅਤੇ ਉਹ ਪਿਛਲੇ ਕਈ ਦਿਨਾਂ ਤੋਂ ਇੱਥੇ ਹੀ ਖੜ੍ਹੇ ਹੋਏ ਹਨ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਹੁਣ ਤੱਕ ਪੰਜਾਬ ਵਿੱਚ 3 ਲੋਕਾਂ ਦੀ ਤੇ ਦੇਸ਼ ਭਰ ਵਿੱਚ 29 ਲੋਕਾਂ ਦੀ ਮੌਤ ਹੋ ਗਈ ਹੈ।

ABOUT THE AUTHOR

...view details