ਪਠਾਨਕੋਟ: ਮਲਕਪੁਰ ਚੌਕ ਵਿੱਚ ਕੁੱਝ ਨੌਜਵਾਨਾਂ ਵੱਲੋਂ ਨਸ਼ੇ ਦੀ ਹਾਲਤ ਦੇ ਵਿੱਚ ਹੁੱਲੜਬਾਜ਼ੀ ਕੀਤੀ ਜਾ ਰਹੀ ਸੀ ਜਿਸ ਦੀ ਸ਼ਿਕਾਇਤ ਉੱਥੋਂ ਦੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਦਿੱਤੀ।
ਮਲਕਪੁਰ ਚੌਕ 'ਚ ਸ਼ਰਾਬ ਪੀ ਹੁੱਲੜਬਾਜ਼ੀ ਕਰ ਰਹੇ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ - pathankot malikpur chowk
ਪਠਾਨਕੋਟ ਵਿਖੇ ਸ਼ਰਾਬ ਪੀ ਕੇ ਹੁੱਲੜਬਾਜ਼ੀ ਕਰ ਰਹੇ ਨੌਜਵਾਨਾਂ ਨੂੰ ਉੱਚ ਅਧਿਕਾਰੀਆਂ ਵੱਲੋਂ ਸਮਝਾਏ ਜਾਣ ਤੋਂ ਬਾਅਦ ਵੀ ਨਾ ਸਮਝਣ ਉੱਤੇ ਉਨ੍ਹਾਂ ਨੂੰ ਕਾਬੂ ਕਰ ਲਿਆ ਹੈ।
ਸ਼ਿਕਾਇਤ ਮਿਲਣ ਤੋਂ ਮੌਕੇ ਉੱਤੇ ਪੁੱਜੀ ਪੁਲਿਸ ਦੇ ਦੋ ਮੁਲਾਜ਼ਮਾਂ ਨਾਲ ਵੀ ਨੌਜਵਾਨਾਂ ਵੱਲੋਂ ਬਦਸਲੂਕੀ ਕੀਤੀ ਗਈ ਅਤੇ ਪੁਲਿਸ ਮੁਲਾਜ਼ਮਾਂ ਦੇ ਨਾਲ ਹੱਥੋਪਾਈ ਕਰਨ ਦੀ ਵੀ ਕੋਸ਼ਿਸ਼ ਕੀਤੀ।
ਇਸ ਮਾਮਲੇ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਸ਼ਿਕਾਇਤ ਮਿਲੀ ਸੀ ਕਿ ਕੁੱਝ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਹੁੱਲੜਬਾਜ਼ੀ ਕਰ ਰਹੇ ਹਨ। ਜਦੋਂ ਸਾਡੇ ਮੁਲਾਜ਼ਮਾਂ ਨੇ ਇੱਥੇ ਆ ਕੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਸਾਡੇ ਮੁਲਾਜ਼ਮਾਂ ਦੇ ਨਾਲ ਹੀ ਬਦਸਲੂਕੀ ਕੀਤੀ। ਜਿਸ ਦੇ ਚੱਲਦੇ ਅਸੀਂ ਮੌਕੇ ਉੱਤੇ ਆ ਕਿ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਸਾਡੀ ਵੀ ਨਹੀਂ ਮੰਨੀ ਅਤੇ ਲੋਕਾਂ ਦੇ ਨਾਲ-ਨਾਲ ਸਾਡੇ ਨਾਲ ਵੀ ਬਦਸਲੂਕੀ ਕੀਤੀ ਹੈ। ਇਸ ਤੋਂ ਬਾਅਦ ਅਸੀਂ ਉਨ੍ਹਾਂ ਨੌਜਵਾਨਾਂ ਦਾ ਡਾਕਟਰੀ ਮੁਆਇਨਾ ਕਰਵਾ ਕੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।