ਪਠਾਨਕੋਟ: ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੇ ਚੱਲਦੇ ਹਫਤੇ ਦੇ ਦੋ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਲੌਕਡਾਊਨ ਲਾਇਆ ਗਿਆ ਹੈ। ਇਸ ਤਹਿਤ ਇੱਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿੱਚ ਗੱਡੀਆਂ ਦੇ ਦਖ਼ਲ ਹੋਣ ਤੇ ਪਾਬੰਦੀ ਲਾਈ ਗਈ ਹੈ।
ਵੀਕਐਂਡ ਤਾਲਾਬੰਦੀ ਨੂੰ ਲੈ ਕੇ ਪੁਲਿਸ ਹੋਈ ਸਖ਼ਤ - punjab weekend lockdown
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਗਾਈਡਲਾਈਨ ਦੇ ਮੁਤਾਬਕ, ਸ਼ਨੀਵਾਰ ਨੂੰ ਪੰਜ ਵਜੇ ਤੱਕ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ ਪਰ ਐਤਵਾਰ ਨੂੰ ਕੇਵਲ ਜ਼ਰੂਰੀ ਵਸਤਾਂ ਵਾਲੀ ਦੁਕਾਨਾਂ ਤੋਂ ਇਲਾਵਾ ਪੂਰੀ ਤਰ੍ਹਾਂ ਲੋਕਡਾਊਨ ਰਹੇਗਾ।
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਗਾਈਡਲਾਈਨ ਦੇ ਮੁਤਾਬਕ, ਸ਼ਨੀਵਾਰ ਨੂੰ ਪੰਜ ਵਜੇ ਤੱਕ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ ਪਰ ਐਤਵਾਰ ਨੂੰ ਕੇਵਲ ਜ਼ਰੂਰੀ ਵਸਤਾਂ ਵਾਲੀ ਦੁਕਾਨਾਂ ਤੋਂ ਇਲਾਵਾ ਪੂਰੀ ਤਰ੍ਹਾਂ ਲੋਕਡਾਉਣ ਰਹੇਗਾ।
ਹਫ਼ਤੇ ਦੇ ਦੋਨੇ ਦਿਨ ਦੂਜੇ ਜ਼ਿਲ੍ਹੇ ਆਉਣ ਜਾਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ ਕੇਵਲ ਉਹੀ ਲੋਕ ਆ ਜਾ ਸਕਦੇ ਹਨ ਜਿਨ੍ਹਾਂ ਕੋਲ ਈ ਪਾਸ ਹੈ। ਪੁਲਿਸ ਅਧਿਕਾਰੀ ਮੁਤਾਬਕ, ਪਠਾਨਕੋਟ-ਗੁਰਦਾਸਪੁਰ ਬਾਰਡਰ ਤੇ ਜੋ ਲੋਕ ਪਠਾਨਕੋਟ ਵਿੱਚ ਦਾਖ਼ਲ ਹੋ ਰਹੇ ਹਨ ਜੇਕਰ ਉਨ੍ਹਾਂ ਕੋਲ ਈ ਪਾਸ ਨਹੀਂ ਹੈ ਤਾਂ ਪੁਲਿਸ ਵੱਲੋਂ ਉਨ੍ਹਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ। ਸਿਰਫ਼ ਮੈਡੀਕਲ ਐਮਰਜੈਂਸੀ ਅਤੇ ਦੂਸਰੀਆਂ ਜ਼ਰੂਰੀ ਸੇਵਾਵਾਂ ਵਾਲੇ ਲੋਕਾਂ ਨੂੰ ਹੀ ਜਾਣ ਦਿੱਤਾ ਜਾ ਰਿਹਾ ਹੈ।