ਪਠਨਾਕੋਟ: ਜਿੱਥੇ ਇੱਕ ਪਾਸੇ ਕੋਰੋਨਾ ਮਹਾਮਾਰੀ ਨੂੰ ਵੇਖਦੇ ਹੋਏ ਪੁਲਿਸ ਫਰੰਟ ਲਾਈਨ ਤੇ ਆਪਣੀ ਸੇਵਾ ਦੇ ਰਹੀ ਹਨ ਅਤੇ ਹੁਣ ਅਜ਼ਾਦੀ ਦਿਹਾੜੇ ਨੂੰ ਵੀ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਨਾਲ ਲਗਦੇ ਜੰਮੂ ਅਤੇ ਹਿਮਾਚਲ ਸਰਹੱਦ ਉਪਰ ਸੁਰੱਖਿਆ ਪਹਿਲਾਂ ਨਾਲੋਂ ਜ਼ਿਆਦਾ ਸਖ਼ਤ ਕਰ ਦਿਤੀ ਗਈ ਹੈ।
ਆਜ਼ਾਦੀ ਦਿਹਾੜੇ ਨੂੰ ਲੈ ਕੇ ਪੁਲਿਸ ਹੋਈ ਚੌਕਸ
ਆਜ਼ਾਦੀ ਦਿਹਾੜੇ ਮੌਕੇ ਸਰਹੱਦੀ ਸੂਬੇ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਇਲਾਕੇ ਵਿੱਚ ਦਾਖ਼ਲ ਹੋਣ ਵਾਲੀ ਹਰ ਗੱਡੀ ਨੂੰ ਪੂਰੀ ਘੋਖ ਨਾਲ ਚੈੱਕ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਪਿਛਲੇ ਲੰਬੇ ਸਮੇਂ ਤੋਂ ਸੁਰੱਖਿਆ ਏਜੰਸੀਆਂ ਵੱਲੋਂ ਮਿਲ ਰਹੀ ਇਨਪੁਟ ਦੇ ਚਲਦੇ ਵੀ ਪੁਲਿਸ ਵੱਲੋਂ ਮੁਸਤੈਦੀ ਵਧਾਈ ਗਈ ਹੈ। ਬਾਹਰੀ ਸੂਬਿਆਂ ਤੋਂ ਆਉਣ ਵਾਲੀ ਹਰ ਗੱਡੀ ਨੂੰ ਚੈੱਕ ਕੀਤਾ ਜਾ ਰਿਹਾ ਹੈ।
15 ਅਗਸਤ ਨੂੰ ਹੋਣ ਵਾਲੇ ਆਜ਼ਾਦੀ ਦਿਹਾੜੇ ਦੇ ਸਮਾਗਮ ਵਿੱਚ ਮੰਤਰੀ ਅਰੁਣਾ ਚੌਧਰੀ ਤਿਰੰਗਾ ਲਹਿਰਾਉਣਗੇ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਐਸਐਚਓ ਨੇ ਦੱਸਿਆ ਕਿ ਉਨ੍ਹਾਂ ਨੂੰ ਜਿੱਥੇ ਕੋਰੋਨਾ ਮਹਾਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਲੋਕਾਂ ਨੂੰ ਚੈੱਕ ਕੀਤਾ ਜਾ ਰਿਹਾ ਹੈ। ਉੱਥੇ ਹੀ ਆਜ਼ਾਦੀ ਦਿਹਾੜੇ ਨੂੰ ਲੈ ਕੇ ਵੀ ਪੁਲਿਸ ਹਾਈ ਅਲਰਟ ਤੇ ਹੈ ਅਤੇ ਸੁਰੱਖਿਆ ਏਜੰਸੀਆ ਦੀ ਇਨਪੁਟ ਦੇ ਚਲਦੇ ਖ਼ਾਸ ਤੌਰ ਤੇ ਨਜ਼ਰ ਰੱਖੀ ਜਾ ਰਹੀ ਹੈ।