ਪੰਜਾਬ

punjab

ETV Bharat / state

ਪੁਲਿਸ ਨੇ 175 ਪੇਟੀਆਂ ਨਜਾਇਜ਼ ਸ਼ਰਾਬ ਕੀਤੀ ਬਰਾਮਦ - ਨਜਾਇਜ ਸ਼ਰਾਬ

ਪੁਲਿਸ ਨੇ ਮਿਲੀ ਸੂਚਨਾ ਦੇ ਅਧਾਰ ਤੇੇ 175 ਪੇਟੀਆਂ ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਦੋਸ਼ੀਆਂ 'ਤੇ ਮਾਮਲਾ ਦਰਜ ਕਰ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਫੋਟੋ

By

Published : Sep 2, 2019, 7:34 PM IST

ਪਠਾਨਕੋਟ: ਪੁਲਿਸ ਨੇ ਸ਼ਰਾਬ ਲਜਾ ਰਹੇ ਟਰੱਕ ਡਰਾਇਵਰ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 175 ਪੇਟੀਆਂ ਨਜਾਇਜ਼ ਸ਼ਰਾਬ ਦੀਆਂ ਕਾਬੂ ਕੀਤੀਆਂ ਹਨ। ਜ਼ਿਲ੍ਹੇ ਦੇ ਡੀਐੱਸਪੀ ਰਜਿੰਦਰ ਮਨਹਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਮਿਲੀ ਜਾਣਕਾਰੀ ਮੁਤਾਬਕ ਇਕ ਟਰੱਕ ਦਾ ਪਿੱਛਾ ਕਰ ਉਸ 'ਚੋਂ 175 ਪੇਟੀਆਂ ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਜਿਸ ਦੇ ਚਲਦੇ ਜਿੱਥੇ ਪੁਲਿਸ ਨੇ ਦੋ ਲੋਕਾਂ ਤੇ ਸ਼ਰਾਬ ਤਸਕਰੀ ਦਾ ਮਾਮਲਾ ਦਰਜ ਕੀਤਾ ਹੈ।

ਵੀਡੀਓ

ਉੱਥੇ ਹੀ ਦੂਜੇ ਪਾਸੇ ਟਰੱਕ ਦੇ ਨਾਲ ਨਾਲ ਚੱਲ ਰਹੀ ਕਾਰ ਵੱਲੋਂ ਪਿੱਛਾ ਕਰ ਰਹੇ ਮੋਟਰਸਾਈਕਲ ਸਵਾਰ ਪੁਲਿਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਨ ਵਾਲੇ ਅਗਿਆਤ ਲੋਕਾਂ ਦੇ ਵਿਰੁੱਧ ਧਾਰਾ 307 ਇਰਾਦੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- 1984 ਦੌਰਾਨ ਝੂਠੇ ਮੁਕਾਬਲਿਆਂ ਦੇ ਮਾਮਲਿਆਂ 'ਤੇ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਕੀਤੀ ਨਾਂਹ

ਜ਼ਿਕਰਯੋਗ ਹੈ ਕਿ ਸੂਬੇ 'ਚ ਨਜਾਇਜ਼ ਸ਼ਰਾਬ ਦਾ ਗੋਰਖ ਧੰਦਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਆਏ ਦਿਨ ਪੁਲਿਸ ਵਲੋਂ ਪਠਾਨਕੋਟ ਵਿੱਚ ਬਾਹਰੋਂ ਲਿਆਂਦੀ ਜਾ ਰਹੀ ਸ਼ਰਾਬ ਬਰਾਮਦ ਕੀਤੀ ਜਾਂਦੀ ਹੈ। ਇਸ ਨੂੰ ਰੋਕਣ ਲਈ ਪੁਲਿਸ ਨੂੰ ਸਖ਼ਤ ਕਦਮ ਚੱਕਣ ਦੀ ਲੋੜ ਹੈ।

ABOUT THE AUTHOR

...view details