ਪਠਾਨਕੋਟ: ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਆਰਡੀਨੈਂਸਾਂ ਦਾ ਵਿਰੋਧ ਪੰਜਾਬ ਵਿੱਚ ਲਗਾਤਾਰ ਹੋ ਰਿਹਾ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਇਨ੍ਹਾਂ ਆਰਡੀਨੈਸਾਂ ਦਾ ਵਿਰੋਧ ਕਰ ਰਹੀਆਂ ਹਨ। ਇਸੇ ਤਰ੍ਹਾਂ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸਨੀ ਦਿਓਲ ਦੀ ਕੋਠੀ ਦਾ ਘਰਾਓ ਕਰਕੇ ਇਨ੍ਹਾਂ ਆਰਡੀਨੈਸਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।
ਖੇਤੀ ਆਰਡੀਨੈਂਸਾਂ ਦੇ ਵਿਰੋਦ 'ਚ ਕਿਸਾਨਾਂ ਨੇ ਘਰੇ ਸੰਨੀ ਦਿਓਲ ਦੀ ਕੋਠੀ - protest against the agriculture ordinances
ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਆਰਡੀਨੈਂਸਾਂ ਦਾ ਵਿਰੋਧ ਪੰਜਾਬ ਵਿੱਚ ਲਗਾਤਾਰ ਹੋ ਰਿਹਾ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਇਨ੍ਹਾਂ ਆਰਡੀਨੈਸਾਂ ਦਾ ਵਿਰੋਧ ਕਰ ਰਹੀਆਂ ਹਨ। ਇਸੇ ਤਰ੍ਹਾਂ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸਨੀ ਦਿਓਲ ਦੀ ਕੋਠੀ ਦਾ ਘਰਾਓ ਕਰਕੇ ਇਨ੍ਹਓਾਂ ਆਰਡੀਨੈਸਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।
ਖੇਤੀ ਆਰਡੀਨੈਂਸਾਂ ਦੇ ਵਿਰੋਦ 'ਚ ਕਿਸਾਨਾਂ ਨੇ ਘਰੇ ਸੰਨੀ ਦਿਓਲ ਦੀ ਕੋਠੀ
ਇਸ ਸਬੰਧੀ ਜਦੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜੋ 3 ਆਡੀਨੈਂਸ ਪਾਸ ਕੀਤੇ ਗਏ ਹਨ। ਇਹ ਆਰਡੀਨੈਂਸ ਕਿਸਾਨ ਪੱਖੀ ਨਹੀਂ ਹਨ। ਇਨ੍ਹਾਂ ਆਰਡੀਨੈਂਸ ਦੀ ਵਜ੍ਹਾ ਨਾਲ ਕਿਸਾਨਾਂ ਨੂੰ ਦੋਹਰੀ ਮਾਰ ਪਵੇਗੀ ਅਤੇ ਕਿਸਾਨੀ ਸਰਮਾਏਦਾਰਾ ਦੇ ਹੱਥ ਵਿੱਚ ਚਲੇ ਜਾਏਗੀ। ਕਿਸਾਨਾਂ ਨੇ ਕਿਹਾ ਕਿ ਅੱਜ ਤੋਂ ਸੰਘਰਸ਼ ਉਲੀਕ ਦਿੱਤਾ ਗਿਆ ਹੈ। ਜੇਕਰ ਕੇਂਦਰ ਸਰਕਾਰ ਨੇ ਇਨ੍ਹਾਂ ਆਡੀਨੈਂਸ ਨੂੰ ਵਾਪਸ ਨਾ ਲਿਆ ਤਾਂ ਉਨ੍ਹਾਂ ਵਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਪਰ ਇਹਨਾਂ ਆਰਡੀਨੈਂਸ ਨੂੰ ਵਾਪਸ ਜਰੂਰ ਕਰਵਾਇਆ ਜਾਵੇਗਾ।