ਪਠਾਨਕੋਟ: ਜ਼ਿਲ੍ਹੇ 'ਚ ਰੇਲਵੇ ਕਰਮਚਾਰੀਆਂ ਵਲੋਂ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। 1968 ਵਿੱਚ ਰੇਲਵੇ ਕਰਮਚਾਰੀਆਂ ਵੱਲੋਂ ਕੀਤੀ ਹੜਤਾਲ ਅਤੇ ਚੱਕਾ ਜਾਮ ਦੌਰਾਨ ਚਲੀ ਗੋਲੀ 'ਚ 5 ਕਰਮਚਾਰੀ ਸ਼ਹੀਦ ਹੋ ਗਏ ਸਨ, ਜਿਨ੍ਹਾਂ ਦੀ ਯਾਦ ਵਿੱਚ ਹਰ ਸਾਲ ਐੱਨਆਰਐੱਮ ਯੂਨੀਅਨ ਵੱਲੋਂ ਸ਼ਰਧਾਂਜਲੀ ਸਮਾਰੋਹ ਆਯੋਜਿਤ ਕੀਤਾ ਜਾਂਦਾ ਹੈ।
ਰੇਲਵੇ ਕਰਮਚਾਰੀਆਂ ਨੇ ਕੀਤਾ ਸ਼ਹੀਦਾਂ ਨੂੰ ਯਾਦ, ਦਿੱਤੀ ਸਰਕਾਰ ਨੂੰ ਚੇਤਾਵਨੀ - Pathankot news
ਰੇਲਵੇ ਕਰਮਚਾਰੀਆਂ ਵਲੋਂ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। 1968 ਵਿੱਚ ਰੇਲਵੇ ਕਰਮਚਾਰੀਆਂ ਦੀ ਸ਼ਹੀਦੀ ਨੂੰ ਸਮਰਪਿਤ ਇਹ ਸਮਾਰੋਹ ਹਰ ਸਾਲ ਮਨਾਇਆ ਜਾਂਦਾ ਹੈ। ਇਸ ਮੌਕੇ ਰੇਲਵੇ ਕਰਮਚਾਰੀਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਸਰਕਾਰ ਨੂੰ ਚੇਤਾਵਨੀ।
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 51ਵਾਂ ਸ਼ਰਧਾਂਜਲੀ ਸਮਾਰੋਹ ਮਨਾਇਆ ਗਿਆ। ਸਮਾਰੋਹ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਰੇਲਵੇ ਕਰਮਚਾਰੀਆਂ ਨੇ ਹਿੱਸਾ ਲਿਆ। ਸਮਾਰੋਹ ਵਿੱਚ ਜਿਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਉਥੇ ਹੀ ਕੇਂਦਰ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਗਈ।
ਯੂਨਿਅਨ ਦੇ ਮੁੱਖ ਸਕੱਤਰ ਸ਼ਿਵ ਮਿਸ਼ਰਾ ਨੇ ਦਸਿਆ ਕਿ ਹਰ ਸਾਲ ਰੇਲਵੇ ਕਰਮਚਾਰੀ ਇੱਕਠੇ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਰੇਲਵੇ ਕਰਮਚਾਰੀਆਂ ਦੀਆਂ ਮੰਗਾਂ ਹੁਣ ਤੱਕ ਵੀ ਪੂਰੀਆਂ ਨਹੀਂ ਕੀਤੀਆਂ। ਉਨ੍ਹਾਂ ਕਿਹਾ ਕਿ ਰੇਲਵੇ ਕਰਮਚਾਰੀਆਂ ਨੇ ਇਸ ਸਮਾਰੋਹ ਦੌਰਾਨ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਸਰਕਰ ਨੂੰ ਚੇਤਾਵਨੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਮੰਗਾ ਹੁਣ ਵੀ ਨਾ ਮੰਨਿਆਂ ਗਇਆਂ ਤਾਂ ਕਰਮਚਾਰੀ ਚੱਕਾ ਜਾਮ ਕਰਨਗੇ।