ਪਠਾਨਕੋਟ: ਦੇਸ਼ਭਰ 'ਚ ਮੰਗਲਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਹਰੂਮ ਰਾਜੀਵ ਗਾਂਧੀ ਦਾ 75ਵਾਂ ਜਨਮ ਦਿਹਾੜਾ ਕਾਂਗਰਸ ਵੱਲੋਂ ਮਨਾਇਆ ਗਿਆ। ਪਠਾਨਕੋਟ ਖੇਤਰ 'ਚ ਵੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਬੈਂਸ ਦੀ ਦੇਖ ਰੇਖ 'ਚ ਇਸ ਦਿਨ ਨੂੰ ਸਦਭਾਵਨਾ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ।
ਰਾਜੀਵ ਗਾਂਧੀ ਦੇ 75ਵੇਂ ਜਨਮ ਦਿਹਾੜੇ ਨੂੰ ਸਦਭਾਵਨਾ ਦਿਵਸ ਦੇ ਰੂਪ 'ਚ ਮਨਾਇਆ
ਪਠਾਨਕੋਟ ਖੇਤਰ 'ਚ ਵੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਬੈਂਸ ਦੀ ਦੇਖ ਰੇਖ 'ਚ ਇਸ ਦਿਨ ਨੂੰ ਸਦਭਾਵਨਾ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਕਾਂਗਰਸ ਵਰਕਰਾਂ ਨੇ ਪੌਦੇ ਲਗਾਏ ਤੇ ਖੂਨਦਾਨ ਕੈਂਪ ਦਾ ਵੀ ਆਯੋਜਨ ਕੀਤਾ ਗਿਆ।
ਇਸ ਮੌਕੇ 'ਤੇ ਪਠਾਨਕੋਟ ਦੇ ਸਿਵਲ ਹਸਪਤਾਲ 'ਚ ਕਾਂਗਰਸ ਵਰਕਰਾਂ ਨੇ ਪੌਦੇ ਲਗਾ ਕੇ ਉਨ੍ਹਾਂ ਨੂੰ ਯਾਦ ਕੀਤਾ। ਇਸ ਦੌਰਾਨ ਕਾਂਗਰਸ ਵੱਲੋਂ ਖੂਨਦਾਨ ਕੈਂਪ ਦਾ ਵੀ ਆਯੋਜਨ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਸੰਜੀਵ ਬੈਂਸ ਨੇ ਦੱਸਿਆ ਕਿ ਮਹਰੂਮ ਰਾਜੀਵ ਗਾਂਧੀ ਨੇ ਦੇਸ਼ ਦੇ ਲਈ ਜੋ ਕੁਰਬਾਨੀ ਦਿੱਤੀ ਹੈ, ਉਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਅੱਜ ਇਸ ਵਿਸ਼ੇਸ਼ ਦਿਹਾੜੇ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵੱਲੋਂ ਇੱਕ ਸਮਾਗਮ ਦਾ ਦਾ ਆਯੋਜਨ ਵੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਸਿਵਲ ਹਸਪਤਾਲ ਦੇ ਐਸਐਮਓ ਡਾ. ਭੁਪਿੰਦਰ ਸਿੰਘ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਖ਼ੂਨਦਾਨ ਇਕ ਮਹਾਦਾਨ ਹੈ, ਜਿਸ ਨਾਲ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ 'ਚ ਪੌਦੇ ਲਗਾਉਣਾ ਬਹੁਤ ਹੀ ਜ਼ਰੂਰੀ ਹੈ, ਕਿਉਂਕਿ ਇਹ ਸਾਡੇ ਗੰਦੇ ਵਾਤਾਵਰਣ ਨੂੰ ਸਾਫ਼ ਰੱਖਣ 'ਚ ਮਦਦ ਕਰਦੇ ਹਨ। ਦੱਸਣਯੋਗ ਹੈ ਕਿ ਕਮੇਟੀ ਵੱਲੋਂ 100 ਯੂਨਿਟ ਖੂਨ ਅਤੇ 500 ਪੌਦੇ ਲਗਾਉਣ ਦਾ ਟੀਚਾ ਰੱਖਿਆ ਗਿਆ।