ਪਠਾਨਕੋਟ : ਜ਼ਿਲ੍ਹੇ ਵਿੱਚ ਮੌਜੂਦ ਰਣਜੀਤ ਸਾਗਰ ਡੈਮ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਨ ਜਾ ਰਿਹਾ ਹੈ। ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਕੁਦਰਤੀ ਨਜ਼ਾਰੇ ਸੈਲਾਨੀਆਂ ਨੂੰ ਆਪਣੇ ਵੱਲ ਖਿੱਚ ਰਹੇ ਹਨ। ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਜੋੜਨ ਵਾਲਾ ਅਟਲ ਸੇਤੂ ਵੀ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣ ਚੁੱਕਿਆ ਹੈ। ਸੂਬਾ ਸਰਕਾਰ ਵੱਲੋਂ ਵੀ ਰਣਜੀਤ ਸਾਗਰ ਡੈਮ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਸੈਲਾਨੀਆਂ ਨੇ ਕਿਹਾ ਕਿ ਉੱਤਰ ਭਾਰਤ ਵਿੱਚ ਇਹ ਥਾਂ ਇੱਕ ਚੰਗੇ ਸੈਲਾਨੀ ਕੇਂਦਰ ਵਜੋਂ ਵਿਕਸਤ ਹੋ ਸਕਦੀ ਹੈ। ਇੱਥੇ ਆਏ ਸੈਲਾਨੀਆਂ ਨੇ ਕਿਹਾ ਕਿ ਰਣਜੀਤ ਸਾਗਰ ਡੈਮ, ਅਟਲ ਸੇਤੂ ਤੇ ਕੁਦਰਤੀ ਨਜ਼ਾਰੇ ਇਸ ਥਾਂ ਦੀ ਖ਼ਾਸੀਅਤ ਹੈ।