ਪਠਾਨਕੋਟ: ਦੇਸ਼ ਵਿੱਚ ਜਬਰ ਜਨਾਹ ਦੇ ਮਾਮਲੇ ਰੁਕਣ ਦਾ ਨਾਂਅ ਨਹੀਂ ਲੈ ਰਹੇ। ਨਿੱਤ ਕਿਤੇ ਨਾ ਕਿਤੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅਜਿਹਾ ਹੀ ਮਾਮਲਾ ਪਠਾਨਕੋਟ ਤੋਂ ਸਾਹਮਣੇ ਆਇਆ ਹੈ ਜਿਥੇ ਇੱਕ ਲੜਕੀ ਨਾਲ ਕੁੱਟਮਾਰ ਅਤੇ ਜਬਰ ਜਨਾਹ ਹੋਇਆ। ਪੁਲਿਸ ਨੇ ਦੋਸ਼ੀ ਨੂੰ ਪਠਾਨਕੋਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ ਇੱਕ ਦੇ ਵਿੱਚ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਿਸੇ ਲੜਕੀ ਨੂੰ ਸੋਨੂੰ ਨਾਂਅ ਦੇ ਮੁੰਡੇ ਨੇ ਅਗਵਾ ਕਰ ਕੇ ਉਸ ਨਾਲ ਜਬਰ ਜਨਾਹ ਕੀਤਾ ਹੈ।