ਪਠਾਨਕੋਟ: ਹਲਕਾ ਭੋਆ ਦੇ ਪਿੰਡ ਬਾਠ ਸਾਹਿਬ 'ਚ ਪਿੰਡ ਦੇ ਹੀ ਨੌਜਵਾਨ ਨੇ 14 ਸਾਲਾ ਨਾਬਾਲਗ਼ ਨਾਲ ਜਬਰ ਜਨਾਹ ਕੀਤਾ।
ਨਾਬਾਲਗ਼ ਨਾਲ ਜਬਰ ਜਨਾਹ, ਮੁਲਜ਼ਮ ਕਾਬੂ - crime
ਪਠਾਨਕੋਟ ਦੇ ਹਲਕਾ ਭੋਆ 'ਚ 14 ਸਾਲ ਦੀ ਨਬਾਲਗ਼ ਕੁੜੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ।
ਫ਼ੋਟੋ
ਇਸ ਬਾਰੇ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਦੱਸਿਆ ਕਿ ਨੌਜਵਾਨ ਪੀੜਤ ਨੂੰ ਆਪਣੇ ਝਾਂਸੇ 'ਚ ਫ਼ਸਾ ਕੇ ਆਪਣੇ ਚਾਚੇ ਦੇ ਘਰ ਲੈ ਗਿਆ ਤੇ ਬਾਅਦ ਵਿੱਚ ਉਸ ਨਾਲ ਜ਼ਬਰਦਸਤੀ ਕੀਤੀ।
ਉੱਥੇ ਹੀ ਐੱਸ ਆਈ ਸਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੀੜਤ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਸ਼ਿਕਾਇਤ ਦਰਜ ਕਰਕੇ ਦੋਸ਼ੀ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਅੱਜ ਅਸੀਂ ਪੀੜਤ ਨੂੰ ਹਸਪਤਾਲ ਲਿਜਾ ਕੇ ਮੈਡੀਕਲ ਜਾਂਚ ਕਰਵਾਈ ਗਈ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।