ਚੰਡੀਗੜ੍ਹ: ਦਿੱਲੀ ਦੇ ਤੁਗਲਕਾਵਾਦ ਵਿੱਚ ਮੋਦੀ ਸਰਕਾਰ ਤੇ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਰਵਿਦਾਸ ਮਹਾਰਾਜ ਦੇ ਮੰਦਿਰ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਵਿਰੋਧ ਵਿੱਚ ਰਵਿਦਾਸ ਸਮਾਜ ਦੇ ਲੋਕਾਂ ਨੇ ਜਲੰਧਰ, ਲੁਧਿਆਣਾ ਤੇ ਪਠਾਨਕੋਟ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਨਾਲ ਹੀ ਰੋਡ ਜਾਮ ਕਰਕੇ ਪੁਤਲਾ ਸਾੜਿਆ।
ਇਹ ਵੀ ਪੜ੍ਹੋ: ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ: ਸੋਨੀਆ ਤੇ ਰਾਹੁਲ ਮੀਟਿੰਗ 'ਚੋਂ ਨਿਕਲੇ, ਨਹੀਂ ਹੋਣਗੇ ਚੋਣ ਪ੍ਰਕਿਰਿਆ ਦਾ ਹਿੱਸਾ
ਇਸ ਬਾਰੇ ਰਵਿਦਾਸ ਸਮਾਜ ਦੇ ਲੋਕਾਂ ਦਾ ਕਹਿਣਾ ਹੈ ਕਿ ਘੱਟ ਗਿਣਤੀਆਂ ਨਾਲ ਧੱਕਾ ਕੀਤਾ ਜਾ ਰਿਹਾ ਹੈ ਜੋ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਮੰਦਿਰ ਨੂੰ ਤੋੜਨ ਦੀ ਕੋਸ਼ਿਸ਼ ਕਾਰਨ ਗੁਰੂ ਰਵਿਦਾਸ ਨਾਮ ਲੇਵਾ ਸੰਗਤ ਵਿੱਚ ਰੋਸ ਹੈ ਕਿਉਂਕਿ ਮੰਦਿਰ ਨਾਲ ਰਵਿਦਾਸ ਸਮਾਜ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਮੰਦਿਰ ਨੂੰ ਤੋੜਨ ਤੋਂ ਨਹੀਂ ਰੋਕਿਆ ਗਿਆ ਤਾਂ ਉਹ ਆਪਣਾ ਸੰਘਰਸ਼ ਤੇਜ਼ ਕਰਨਗੇ ਤੇ ਸਮਾਜ ਦੀ ਅਗਵਾਈ ਵਿੱਚ ਵੱਡਾ ਅੰਦੋਲਨ ਕੀਤਾ ਜਾਵੇਗਾ।