ਪਠਾਨਕੋਟ: ਅੱਤਵਾਦੀ ਹਮਲੇ ਦੇ ਖ਼ਦਸ਼ੇ ਨੂੰ ਵੇਖਦੇ ਹੋਏ ਪੰਜਾਬ ਭਰ 'ਚ ਹਾਈ ਅਲਰਟ ਜਾਰੀ ਹੈ। ਉੱਥੇ ਹੀ ਪਠਾਨਕੋਟ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕਿਸੇ ਵੀ ਘਟਨਾ ਤੋਂ ਨਜਿਠਣ ਦੇ ਲਈ ਅਧਿਕਾਰੀਆਂ ਦੀ ਡਿਊਟੀਆਂ ਪ੍ਰਸ਼ਾਸਨ ਵੱਲੋਂ ਲਗਾਈਆਂ ਗਈਆਂ ਹਨ ਅਤੇ ਐਮਰਜੈਂਸੀ ਸੇਵਾਵਾਂ ਨੂੰ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਵੱਖ-ਵੱਖ ਐਮਰਜੈਂਸੀ ਸੇਵਾਵਾਂ ਦੇ ਲਈ ਅਧਿਕਾਰੀਆਂ ਦੀ ਜ਼ਿੰਮੇਵਾਰੀ ਵੀ ਤੈਅ ਕੀਤੀਆਂ ਗਈਆਂ ਹਨ। ਇਸ ਬਾਰੇ ਪ੍ਰਸ਼ਾਸਨ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ ਇਸ ਦੇ ਨਾਲ ਨਾਕੇ ਅਤੇ ਚੌਰਾਹਿਆਂ 'ਤੇ ਪੁਲਿਸ ਫੋਰਸ ਦੇ ਨਾਲ-ਨਾਲ ਬਖ਼ਤਰਬੰਦ ਗੱਡੀਆਂ ਵੀ ਤੈਨਾਤ ਕੀਤੀਆਂ ਗਈਆਂ ਹਨ।