ਪਠਾਨਕੋਟ: ਪੰਜਾਬ ਸਰਕਾਰ ਵੱਲੋਂ ਸਤੰਬਰ 2019 ਦਾ ਪੂਰਾ ਮਹੀਨਾ ਪੋਸ਼ਣ ਦੇ ਤੋਰ ਤੇ ਮਨਾਇਆ ਜਾ ਰਿਹਾ ਹੈ ਜਿਸ ਅਧੀਨ ਪਠਾਨਕੋਟ ਵਿਚ ਇਕ ਵਿਸ਼ੇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੋਕੇ ਤੇ ਸ੍ਰੀਮਤੀ ਜਸਵਿੰਦਰ ਕੁਮਾਰ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਮੁੱਖ ਮਹਿਮਾਨ ਅਤੇ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਵਿਸ਼ੇਸ ਮਹਿਮਾਨ ਦੇ ਤੋਰ 'ਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦੇ ਵਿਚ ਆਏ ਲੋਕਾਂ ਨੂੰ ਮਹਿਲਾਵਾਂ ਦੀ ਚੰਗੀ ਸਿਹਤ ਅਤੇ ਬੱਚਿਆਂ ਦੀ ਚੰਗੀ ਸਿਹਤ ਬਾਰੇ ਜਾਗਰੂਕ ਕੀਤਾ ਗਿਆ।
ਪੋਸ਼ਣ ਅਭਿਆਨ ਅਧੀਨ ਕਰਵਾਇਆ ਗਿਆ ਸੈਮੀਨਾਰ
ਲੋਕਾਂ ਨੂੰ ਸਹੀ ਸਿਹਤ ਸੁਵਿਧਾ ਪ੍ਰਤੀ ਜਾਗਰੂਕ ਕਰਵਾਉਣ ਲਈ ਜਗਹ ਜਗਹ ਕਰਵਾਏ ਜਾ ਰਹੇ ਹਨ ਸੈਮੀਨਾਰ, ਪੰਜਾਬ ਸਟੇਟ ਫੂਡ ਕਮਿਸ਼ਨ ਪੋਸ਼ਣ ਅਭਿਆਨ ਅਧੀਨ ਕਰਵਾਏ ਜਾ ਰਹੇ ਹਨ।
ਸੁਮਨਦੀਪ ਕੌਰ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਕਰਵਾਉਣ ਦਾ ਸਰਕਾਰ ਦਾ ਇੱਕ ਹੀ ਉਦੇਸ਼ ਹੈ ਕਿ ਬੱਚਿਆਂ ਦੀ ਸਿਹਤ ਦੇ ਪ੍ਰਤੀ ਆਮ ਜਨਤਾ ਅਤੇ ਗਰਭਵਤੀ ਮਹਿਲਾਵਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਜਾਗਰੂਕ ਕੀਤਾ ਜਾਵੇ। ਸਾਡੀਆਂ ਖੁਰਾਕਾਂ ਵਿੱਚ ਵੀ ਭਾਰੀ ਬਦਲਾਅ ਆਇਆ ਹੈ, ਜਿਸ ਦਾ ਪ੍ਰਭਾਵ ਸਾਡੀ ਸਿਹਤ ਤੇ ਪੈ ਰਿਹਾ ਹੈ ਇਸ ਲਈ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੀ ਅਤੇ ਆਪਣੇ ਬੱਚਿਆਂ ਦੀ ਸਿਹਤ ਦੇ ਲਈ ਜਾਗਰੁਕ ਰਹੀਏ। ਉਨ੍ਹਾਂ ਕਿਹਾ ਕਿ ਸਾਨੂੰ ਬੱਚਿਆਂ ਦੀ ਖੁਰਾਕ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ, ਪੰਜਾਬ ਸਰਕਾਰ ਦਾ ਇਹ ਉਪਰਾਲਾ ਹੈ ਕਿ ਬੱਚਿਆਂ ਦੀ ਸਿਹਤ ਨੂੰ ਲੈ ਕੇ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਜਾਗਰੂਕ ਕੀਤਾ ਜਾਵੇ ਤਾਂ ਜੋ ਆਉਂਣ ਵਾਲੀ ਪੀੜੀ ਪੂਰੀ ਤਰਾ ਨਾਲ ਤੰਦਰੁਸਤ ਰਿਹ ਸਕੇ।