ਪਠਾਨਕੋਟ:ਸੂਬਾ ਸਰਕਾਰ ਕਾਂਗਰਸ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਆਮ ਜਨਤਾ ਨਾਲ ਕਈ ਵਾਅਦੇ ਕੀਤੇ ਸੀ, ਜਿਸ ਨੂੰ ਸੂਬਾ ਸਰਕਾਰ ਨੇ ਆਪਣੇ ਸਮੇਂ ਦੇ ਤਿੰਨ ਸਾਲਾ 'ਚ ਪੂਰਾ ਨਹੀਂ ਕੀਤਾ। ਇਹ ਵਾਅਦੇ ਨਾ ਪੂਰੇ ਕਰਨ ਦੇ ਵਿਰੋਧ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਤਹਿਤ ਅਕਾਲੀ ਦਲ ਵਲੋਂ ਇੱਕ ਮੁਜ਼ਾਹਰਾ ਪਠਾਨਕੋਟ ਦੇ ਵਿੱਚ ਕੀਤਾ ਜਾਵੇਗਾ, ਜਿਸ ਲਈ ਗੁਰਦੁਆਰਾ ਸ੍ਰੀ ਬਾਰਠ ਸਾਹਿਬ 'ਚ ਸ਼੍ਰੋਮਣੀ ਅਕਾਲੀ ਆਗੂਆਂ ਵੱਲੋਂ ਬੈਠਕ ਕੀਤੀ ਗਈ। ਇਸ ਬੈਠਕ 'ਚ ਅਕਾਲੀ ਆਗੂ ਗੁਰਬਚਨ ਸਿੰਘ ਨੇ ਵਿਸ਼ੇਸ ਤੌਰ 'ਤੇ ਸ਼ਿਰਕਤ ਕੀਤੀ।
ਗੁਰਬਚਨ ਸਿੰਘ ਬੱਬੇਹਾਲੀ ਨੇ ਦੱਸਿਆ ਕਿ ਐਤਵਾਰ ਨੂੰ ਬਠਿੰਡਾ ਸ਼ਹਿਰ ਦੇ ਵਿੱਚ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਵਿਰੁੱਧ ਰੈਲੀ ਕੱਢੀ ਗਈ ਹੈ। ਉਸ ਤਰ੍ਹਾਂ ਹੀ ਪਠਾਨਕੋਟ ਦੇ ਵਿੱਚ ਵੀ 28 ਮਾਰਚ ਨੂੰ ਰੈਲੀ ਕੱਢੀ ਜਾਏਗੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪਠਾਨਕੋਟ ਦੇ ਵਿੱਚ ਰੈਲੀ ਕਰਨ ਲਈ ਅਕਾਲੀ ਪ੍ਰਧਾਨ ਵੱਲੋਂ ਅਬਰਜ਼ਵਰ ਵਜੋਂ ਭੇਜਿਆ ਗਿਆ ਹੈ। ਉਨ੍ਹਾਂ ਦਾ ਕੰਮ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਨਾ ਹੈ।