ਪਠਾਨਕੋਟ:ਸ਼੍ਰੋਮਣੀ ਅਕਾਲੀ ਦਲ ਵੱਲੋਂ 2022 ਚੋਣਾਂ ਨੇੜੇ ਆਉਂਦਿਆ ਹੀ ਆਪਣਾ ਚੋਣ ਪ੍ਰਚਾਰ ਵੀ ਤੇਜ਼ ਕੀਤਾ ਗਿਆ ਹੈ। ਜਿਸ ਤਹਿਤ ਅਕਾਲੀ ਦਲ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਰੈਲੀਆਂਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਤੇ ਨਿਸ਼ਾਨੇ ਸਾਧਦਿਆ ਕਿਹਾ ਕਿ ਜੇਕਰ ਪੰਜਾਬ ਕਾਂਗਰਸ ਪਾਰਟੀ ਆਪਣੇ ਭ੍ਰਿਸ਼ਟ ਤੇ ਦਾਗੀ ਆਗੂ ਬਦਲਣ 'ਤੇ ਚੰਗੀ ਕਾਰਗੁਜ਼ਾਰੀ ਵਾਲਿਆਂ ਨੁੰ ਟਿਕਟਾਂ ਨਾਲ ਨਿਵਾਜਣ ਪ੍ਰਤੀ ਸੰਜੀਦਾ ਹੈ ਤਾਂ ਇਸਨੂੰ ਘੱਟੋ-ਘੱਟ ਆਪਣੇ 70 ਵਿਧਾਇਕ ਬਦਲਣੇ ਪੈਣਗੇ।
ਕਾਂਗਰਸ ਨੂੰ ਚੰਗੀ ਕਾਰੁਜਗਾਰੀ ਲਈ 70 ਵਿਧਾਇਕਾਂ ਬਦਲਣ ਦੀ ਲੋੜ
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਜੋ ਬਸਪਾ ਦੇ ਉਮੀਦਵਾਰ ਰਾਕੇਸ਼ ਕੁਮਾਰ ਮੇਜੋਤਰਾ ਦੇ ਹੱਕ ਵਿੱਚ ਵਿਸ਼ਾਲ ਰੈਲੀ ਨੁੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਕਾਂਗਰਸ ਸਿਰਫ ਆਪਣੇ 22 ਵਿਧਾਇਕਾਂ ਸਿਰ ਆਰੋਪ ਮੜ੍ਹ ਕੇ ਆਪਣੇ ਦਾਗ ਨਹੀਂ ਧੋ ਸਕਦੀ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਇਸਦੇ ਘੱਟ ਤੋਂ ਘੱਟ 70 ਵਿਧਾਇਕਾਂ ’ਤੇ ਲੋਕਾਂ ਤੋਂ ਪੈਸੇ ਇਕੱਠੇ ਕਰਨ ਅਤੇ ਸ਼ਰਾਬ ਤੇ ਰੇਤ ਮਾਫ਼ੀਆਂ ਚਲਾਉਣ ਦਾ ਆਰੋਪ ਹੈ, ਜਿਵੇਂ ਕਿ ਭੋਆ ਦੇ ਵਿਧਾਇਕ ਜੋਗਿੰਦਰ ਪਾਲ ’ਤੇ ਵੀ ਹੈ। ਉਹਨਾਂ ਕਿਹਾ ਕਿ ਅਜਿਹੇ ਲੋਕਾਂ ਨੁੰ ਬਖਸ਼ਿਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਅਸੀਂ ਕਾਂਗਰਸ ਦੀ ਸਰਕਾਰ ਵੇਲੇ ਹੋਏ ਭ੍ਰਿਸ਼ਟਾਚਾਰ ਦੀ ਜਾਂਚ ਲਈ ਕਮਿਸ਼ਨ ਗਠਿਤ ਕਰਾਂਗੇ ਤੇ ਯਕੀਨੀ ਬਣਾਵਾਂਗੇ ਕਿ ਜਿਹੜੇ ਵਿਧਾਇਕਾਂ ਨੇ ਭ੍ਰਿਸ਼ਟਾਚਾਰ ਕੀਤਾ ਤੇ ਜਿਹਨਾਂ ਨੇ ਨਿਰਦੋਸ਼ ਲੋਕਾਂ ਦੇ ਖਿਲਾਫ ਝੂਠੇ ਕੇਸ ਦਰਜ ਕਰਵਾਏ, ਉਹਨਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇ।
ਭੋਆ ਹਲਕੇ ਵਿੱਚ ਰੋਜ਼ਗਾਰ ਦੇ ਵਿਸ਼ੇਸ਼ ਮੌਕੇ ਸਿਰਜੇ ਜਾਣਗੇ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭੋਆ ਹਲਕੇ ਤੇ ਸਮੁੱਚੇ ਪਠਾਨਕੋਟ ਜ਼ਿਲ੍ਹੇ, ਜੋ ਪਹਿਲਾਂ ਭਾਜਪਾ ਦੇ ਹਿੱਸੇ ਸੀ, ਵਿੱਚ ਸੀਮਤ ਵਿਕਾਸ ਹੋਇਆ ਹੈ। ਉਹਨਾਂ ਕਿਹਾ ਕਿ ਅਸੀਂ ਇਸਦੇ ਤਰੁੱਟੀਪੂਰਨ ਵਿਕਾਸ ਨੁੰ ਦਰੁੱਸਤ ਕਰਨ ਵਾਸਤੇ ਵਚਨਬੱਧ ਹਾਂ। ਅਸੀਂ ਭੋਆ ਵਰਗੇ ਸਰਹੱਦੀ ਇਲਾਕਿਆਂ ਦੇ ਵਿਕਾਸ ਵਾਸਤੇ ਵਿਸ਼ੇਸ਼ ਸਕੀਮਾਂ ਲਿਆਵਾਂਗੇ। ਇਹਨਾਂ ਇਲਾਕਿਆਂ ਵਿਚ ਰੋਜ਼ਗਾਰ ਦੇ ਵਿਸ਼ੇਸ਼ ਮੌਕੇ ਸਿਰਜੇ ਜਾਣਗੇ। ਉਹਨਾਂ ਕਿਹਾ ਕਿ ਉਹ ਪਠਾਨਕੋਟ ਦੇ ਵਿਕਾਸ ਦੀ ਆਪ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ । ਉਹਨਾਂ ਕਿਹਾ ਕਿ ਇਸ ਇਲਾਕੇ ਨੂੰ ਬਾਗਬਾਨੀ ਤੇ ਸੈਰ ਸਪਾਟੇ ਦਾ ਹੱਬ ਬਣਾਇਆ ਜਾ ਸਕਦਾ ਹੈ।
ਬਲਾਕ ਵਿੱਚ ਅਤਿ ਆਧੁਨਿਕ ਸਹੂਲਤਾਂ ਵਾਲੇ ਮੈਗਾ ਸਕੂਲ ਖੋਲਾਗੇਂ