ਪਠਾਨਕੋਟ: ਅਣਪਛਾਤੇ ਹਮਲਾਵਰਾਂ ਦੇ ਹਮਲੇ ਵਿੱਚ ਜ਼ਖ਼ਮੀ ਹੋਏ ਸਾਬਕਾ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਦੀ ਭੂਆ ਦੇ ਇੱਕ ਮੁੰਡੇ ਦੀ ਵੀ ਦੇਰ ਰਾਤ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ 19 ਅਗਸਤ ਨੂੰ ਪਠਾਨਕੋਟ ਪਿੰਡ ਥਰਿਆਲ ਵਿੱਚ ਅਣਪਛਾਤੇ ਹਮਲਾਵਰਾਂ ਨੇ ਸੁਰੇਸ਼ ਰੈਨਾ ਦੀ ਭੂਆ ਦੇ ਘਰ ‘ਤੇ ਹਮਲਾ ਕਰ ਦਿੱਤਾ ਸੀ। ਇਸ ਦੌਰਾਨ ਹਮਲੇ ਵਿੱਚ ਸੁਰੇਸ਼ ਰੈਨਾ ਦੇ ਅੰਕਲ ਦੀ ਤਾਂ ਮੌਕੇ 'ਤੇ ਮੌਤ ਹੋ ਗਈ ਸੀ, ਜਦੋਂਕਿ ਪਰਿਵਾਰ ਦੇ ਹੋਰ ਮੈਂਬਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ।
ਹਮਲੇ 'ਚ ਜ਼ਖ਼ਮੀ ਸੁਰੇਸ਼ ਰੈਨਾ ਦੀ ਭੂਆ ਦੇ ਮੁੰਡੇ ਦੀ ਵੀ ਮੌਤ - pathankot police
ਅਣਪਛਾਤਿਆਂ ਦੇ ਹਮਲੇ ਵਿੱਚ ਜ਼ਖ਼ਮੀ ਹੋਏ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਦੀ ਭੂਆ ਦੇ ਮੁੰਡੇ ਦੀ ਮੰਗਲਵਾਰ ਮੌਤ ਹੋ ਗਈ ਹੈ। ਮ੍ਰਿਤਕ ਕੌਸ਼ਲ ਕੁਮਾਰ ਸੁਰੇਸ਼ ਰੈਨਾ ਦਾ ਚਚੇਰਾ ਭਰਾ ਸੀ। ਰੈਨਾ ਨੇ ਟਵੀਟ ਰਾਹੀਂ ਹਮਲੇ ਦੀ ਜਾਂਚ ਦੀ ਮੰਗ ਵੀ ਕੀਤੀ ਹੈ।
ਹਮਲੇ 'ਚ ਜ਼ਖ਼ਮੀ ਸੁਰੇਸ਼ ਰੈਨਾ ਦੇ ਭੂਆ ਦੇ ਮੁੰਡੇ ਦੀ ਵੀ ਮੌਤ
ਮ੍ਰਿਤਕ ਕੌਸ਼ਲ ਕੁਮਾਰ, ਸੁਰੇੇਸ਼ ਰੈਨਾ ਦਾ ਚਚੇਰਾ ਭਰਾ ਹੈ। ਰੈਨਾ ਨੇ ਇਸ ਹਮਲੇ ਸਬੰਧੀ ਇੱਕ ਟਵੀਟ ਰਾਹੀਂ ਪੁਲਿਸ ਨੂੰ ਪੂਰੇ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ। ਹਮਲੇ ਵਿੱਚ ਸੁਰੇਸ਼ ਰੈਨਾ ਦੇ ਫੁੱਫੜ ਅਸ਼ੋਕ ਕੁਮਾਰ ਦੀ ਮੌਤ ਪਹਿਲਾਂ ਹੀ ਮੌਤ ਹੋ ਗਈ ਸੀ।
ਮੌਕੇ 'ਤੇ ਐਸ.ਪੀ. ਪ੍ਰਭਜੋਤ ਸਿੰਘ ਵਿਰਕ ਨੇ ਕਿਹਾ ਕਿ ਉਹ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਮਾਮਲੇ ਵਿੱਚ ਜ਼ਖ਼ਮੀ ਕੌਸ਼ਲ ਕੁਮਾਰ ਦੀ ਮੰਗਲਵਾਰ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਸਪੈਸ਼ਲ ਜਾਂਚ ਟੀਮ ਗਠਤ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
Last Updated : Sep 1, 2020, 5:13 PM IST