ਪਠਾਨਕੋਟ: ਦੇਸ਼ ਵਿੱਚ ਜਿੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ ਉੱਥੇ ਹੀ ਮ੍ਰਿਤਕਾਂ ਦੀ ਗਿਣਤੀ ਵਿੱਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਇਸ ਕਾਰਨ ਸਿਹਤ ਵਿਭਾਗ ਵੱਲੋਂ ਹੋਰ ਵੀ ਜ਼ਿਆਦਾ ਚੌਕਸੀ ਵਰਤੀ ਜਾ ਰਹੀ ਹੈ। ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਹੁਣ ਸ਼ੱਕੀ ਮਰੀਜ਼ਾਂ ਦੇ ਨਾਲ ਟੀ.ਬੀ. ਦੇ ਮਰੀਜ਼ਾਂ ਦਾ ਵੀ ਕੋਰੋਨਾ ਟੈਸਟ ਕੀਤਾ ਜਾ ਰਿਹਾ ਹੈ।
ਟੀ.ਬੀ. ਦੇ ਮਰੀਜ਼ਾਂ ਦਾ ਵੀ ਹੋਵੇਗਾ ਕੋਰੋਨਾ ਟੈਸਟ
ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਹੁਣ ਸ਼ੱਕੀ ਮਰੀਜ਼ਾਂ ਦੇ ਨਾਲ ਟੀ.ਬੀ. ਦੇ ਮਰੀਜ਼ਾਂ ਦਾ ਵੀ ਕੋਰੋਨਾ ਟੈਸਟ ਕੀਤਾ ਜਾ ਰਿਹਾ ਹੈ।
ਐਸਐਮਓ ਭੁਪਿੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਲੱਛਣ ਟੀ.ਬੀ. ਦੀ ਬਿਮਾਰੀ ਦੇ ਲੱਛਣਾਂ ਨਾਲ ਮਿਲਦੇ ਹਨ। ਕੋਰੋਨਾ ਵਿੱਚ ਵਿਅਕਤੀ ਨੂੰ ਸਾਹ ਲੈਣ ਦੀ ਮੁਸ਼ਕਲ ਹੁੰਦੀ ਹੈ ਤੇ ਇਹ ਹੀ ਲੱਛਣ ਟੀਬੀ ਦੀ ਬਿਮਾਰੀ ਵਿੱਚ ਵੀ ਹਨ। ਉਨ੍ਹਾਂ ਨੇ ਕਿਹਾ ਕਿ ਇਸ ਕਰਕੇ ਸਰਕਾਰ ਦੀ ਹਦਾਇਤਾਂ ਹਨ ਕਿ ਟੀ.ਬੀ. ਦੇ ਮਰੀਜ਼ਾਂ ਦਾ ਵੀ ਕੋਰੋਨਾ ਟੈਸਟ ਕੀਤਾ ਜਾਵੇ।
ਉਨ੍ਹਾਂ ਨੇ ਕਿਹਾ ਕਿ ਜਦੋਂ ਕੋਈ ਮਰੀਜ਼ ਆਪਣਾ ਟੀਬੀ ਦਾ ਟੈਸਟ ਕਰਵਾਉਣ ਲਈ ਆਉਂਦਾ ਹੈ ਤਾਂ ਉਸ ਦਾ ਕੋਰੋਨਾ ਟੈਸਟ ਵੀ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਠਾਨਕੋਟ ਵਿੱਚ ਹੁਣ ਤੱਕ ਕੋਰੋਨਾ ਮਰੀਜ਼ਾਂ ਦਾ ਅੰਕੜਾ 1 ਹਜ਼ਾਰ ਦੇ ਕਰੀਬ ਪਹੁੰਚ ਗਿਆ ਹੈ।