ਪਠਾਨਕੋਟ:ਸੜਕ ਹਾਦਸੇ ਦਿਨੋਂ ਦਿਨ ਵੱਧਦੇ ਜਾ ਰਹੇ ਹਨ। ਪਠਾਨਕੋਟ ਦੇ ਚੱਕ ਪੁਲ ਉਤੇ ਵੱਡਾ ਹਾਦਸਾ ਵਾਪਰ ਗਿਆ।ਤੇਜ਼ ਰਫ਼ਤਾਰ ਟਰੱਕ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋਣ ਕਾਰਨ ਪਹਿਲਾਂ ਸਾਈਨ ਬੋਰਡ (Sign Board) ਨਾਲ ਟਕਰਾਇਆ ਅਤੇ ਉਸ ਤੋਂ ਬਾਅਦ ਦੁਕਾਨ ਨਾਲ ਟਕਰਾ ਗਿਆ। ਇਸ ਦੌਰਾਨ ਦੁਕਾਨ ਦਾ ਬਹੁਤ ਨੁਕਸਾਨ ਹੋਇਆ ਹੈ। ਟਰੱਕ ਡਰਾਈਵਰ (Truck Driver) ਅਤੇ ਕੰਡਕਟਰ ਦੋਵੇਂ ਹੀ ਗੰਭੀਰ ਰੂਪ ਵਿਚ ਜ਼ਖ਼ਮੀ ਹਨ। ਜਿੰਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਪਰ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਅੰਮ੍ਰਿਤਸਰ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ।
ਇਸ ਸੰਬੰਧੀ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਤੇਜ਼ ਰਫ਼ਤਾਰ ਟਰੱਕ ਜਲੰਧਰ ਵੱਲ ਤੋਂ ਆ ਰਿਹਾ ਸੀ। ਟਰੱਕ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋਣ ਕਰਕੇ ਉਹ ਸਾਈਨ ਬੋਰਡ ਨਾਲ ਟਕਰਾਇਆ ਅਤੇ ਫਿਰ ਸੜਕ ਕਿਨਾਰੇ ਬਣੀ ਦੁਕਾਨ ਨਾਲ ਟਕਰਾ ਕੇ ਪਲਟ ਗਿਆ। ਉਨ੍ਹਾਂ ਦੱਸਿਆ ਹੈ ਕਿ ਡਰਾਈਵਰ ਅਤੇ ਉਸਦੇ ਸਹਿਯੋਗੀ ਨੂੰ ਬਹੁਤ ਸੱਟਾਂ ਲੱਗੀਆ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।