ਪੰਜਾਬ

punjab

ETV Bharat / state

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

ਪਠਾਨਕੋਟ ਦੇ ਲੋਕਾਂ ਨੇ ਵੱਧਦੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ (Central Government) ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ (Protest) ਕੀਤਾ ਹੈ।ਇਸ ਮੌਕੇ ਉਹਨਾਂ ਦਾ ਕਹਿਣਾ ਹੈ ਕਿ ਪੈਟਰੋਲ-ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਦਿਨੋਂ ਦਿਨ ਵੱਧ ਰਹੀਆਂ ਹਨ।ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਹਿੰਗਾਈ ਨੂੰ ਠੱਲ ਪਈ ਜਾਵੇ।

By

Published : Jun 29, 2021, 10:09 PM IST

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

ਪਠਾਨਕੋਟ: ਪੈਟਰੋਲ ਡੀਜ਼ਲ (Central Government) ਅਤੇ ਗੈਸ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ ਜਿਸ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਸੇ ਦੇ ਤਹਿਤ ਪਠਾਨਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਸਥਾਨਕ ਲੋਕਾਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ (Protest) ਕੀਤਾ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ।ਤੁਹਾਨੂੰ ਦੱਸਦੇਈਏ ਕਿ ਪੰਜਾਬ ਵਿਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ ਅਤੇ ਡੀਜ਼ਲ 92 ਰੁਪਏ ਹੋ ਗਿਆ ਹੈ।

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

ਉਨ੍ਹਾਂ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਗੈਸ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ।ਜਿਸ ਦੇ ਕਾਰਨ ਮਹਿੰਗਾਈ ਬਹੁਤ ਜ਼ਿਆਦਾ ਹੋ ਗਈ ਹੈ ਅਤੇ ਆਮ ਜਨਤਾ ਦਾ ਜਿਊਣਾ ਦੁਸ਼ਵਾਰ ਹੋ ਰਿਹਾ ਹੈ।ਪ੍ਰਦਰਸ਼ਨਕਾਰੀ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਉਜਵਲਾ ਯੋਜਨਾ ਦੇ ਤਹਿਤ ਗੈਸ ਸਿਲੰਡਰ ਤਾਂ ਜ਼ਰੂਰ ਦਿੱਤੇ ਪਰ ਉਨ੍ਹਾਂ ਨੂੰ ਭਰਨ ਵਾਸਤੇ ਉਨ੍ਹਾਂ ਕੋਲ ਪੈਸੇ ਨਹੀਂ ਹਨ।ਜਿਸ ਦੇ ਚੱਲਦੇ ਉਨ੍ਹਾਂ ਨੇ ਗੁਹਾਰ ਲਗਾਈ ਹੈ ਕਿ ਇਨ੍ਹਾਂ ਦੀਆਂ ਕੀਮਤਾਂ ਤੇ ਕਟੌਤੀ ਕੀਤੀ ਜਾਵੇ ਤਾਂ ਕਿ ਆਮ ਜਨਤਾ ਨੂੰ ਰਾਹਤ ਮਿਲੇ।
ਸਥਾਨਕ ਲੋਕਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਬਹੁਤ ਉਮੀਦਾਂ ਸਨ ਪਰ ਲਗਾਤਾਰ ਵਧ ਰਹੀਆਂ ਕੀਮਤਾਂ ਪੈਟਰੋਲ ਡੀਜ਼ਲ ਅਤੇ ਗੈਸ ਦੀਆਂ ਨੇ ਮਹਿੰਗਾਈ ਨੇ ਲੱਕ ਤੋੜ ਦਿੱਤਾ ਹੈ।ਆਮ ਵਿਅਕਤੀ ਨੂੰ ਦੋ ਵਕਤ ਦੀ ਰੋਟੀ ਵੀ ਕਮਾਉਣਾ ਮੁਸ਼ਕਿਲ ਹੋ ਗਿਆ ਹੈ।

ਇਹ ਵੀ ਪੜੋ:ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਨੇ ਨੈਸ਼ਨਲ ਹਾਈਵੇਅ 'ਤੇ ਲਗਾਇਆ ਧਰਨਾ

ABOUT THE AUTHOR

...view details