ਪਠਾਨਕੋਟ: ਸਰਹੱਦੀ ਇਲਾਕਿਆਂ ਵਿੱਚ ਟਿੱਡੀ ਦਲ ਦੇ ਖ਼ਤਰੇ ਨੂੰ ਵੇਖਦੇ ਹੋਏ ਪਠਾਨਕੋਟ ਵਿੱਚ ਖੇਤੀਬਾੜੀ ਵਿਭਾਗ ਨੇ ਮੌਕ ਡਰਿਲ ਕਰ ਕਿਸਾਨਾਂ ਨੂੰ ਟਿੱਡੀ ਦਲ ਬਾਰੇ ਜਾਗਰੂਕ ਕੀਤਾ। ਇਸ ਡਰਿਲ ਰਾਹੀਂ ਕਿਸਾਨਾਂ ਨੂੰ ਦੱਸਿਆ ਗਿਆ ਕਿ ਕਿਸਾਨ ਕਿਹੜੇ ਯੰਤਰ, ਦਵਾਈਆਂ ਅਤੇ ਸਪਰੇਆਂ ਦੀ ਵਰਤੋਂ ਕਰਕੇ ਟਿੱਡੀ ਦਲ ਦੇ ਹਮਲੇ ਤੋਂ ਬਚਾਅ ਕਰ ਸਕਦੇ ਹਨ।
ਟਿੱਡੀ ਦਲ ਤੋਂ ਬਚਾਅ ਬਾਰੇ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ
ਸਰਹੱਦੀ ਇਲਾਕਿਆਂ ਵਿੱਚ ਟਿੱਡੀ ਦਲ ਦੇ ਖ਼ਤਰੇ ਨੂੰ ਵੇਖਦੇ ਹੋਏ ਪਠਾਨਕੋਟ ਵਿੱਚ ਖੇਤੀਬਾੜੀ ਵਿਭਾਗ ਨੇ ਮੌਕ ਡਰਿਲ ਕਰ ਕਿਸਾਨਾਂ ਨੂੰ ਟਿੱਡੀ ਦਲ ਬਾਰੇ ਜਾਗਰੂਕ ਕੀਤਾ।
ਕਿਸਾਨਾਂ ਨੇ ਵਿਭਾਗ ਦੀ ਇਸ ਕਾਰਵਾਈ ਦੀ ਪ੍ਰਸ਼ੰਸਾ ਕੀਤੀ ਹੈ। ਕਿਸਾਨਾਂ ਨੇ ਕਿਹਾ ਕਿ ਇਸ ਡਰਿਲ ਨਾਲ ਉਨ੍ਹਾਂ ਨੂੰ ਟਿੱਡੀ ਦਲ ਬਾਰੇ ਅਤੇ ਉਸ ਨਾਲ ਨਜਿੱਠਣ ਬਾਰੇ ਬਹੁਤ ਵਧੀਆਂ ਜਾਣਕਾਰੀ ਮਿਲੀ ਹੈ।
ਇਸ ਬਾਰੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਅਮਰੀਕ ਸਿੰਘ ਨੇ ਦੱਸਿਆ ਕਿ ਟਿੱਡੀ ਦਲ ਬਾਰੇ ਜ਼ਿਲ੍ਹੇ ਵਿੱਚ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਟਿੱਡੀ ਦਲ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਟਿੱਡੀ ਦਲ ਦੀ ਪਹਿਚਾਣ ਕਰਵਾਈ ਜਾ ਰਹੀ ਹੈ। ਇਸੇ ਨਾਲ ਹੀ ਇਨ੍ਹਾਂ ਨਾਲ ਨਜਿੱਠਣ ਬਾਰੇ ਵੀ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਟਿੱਡੀ ਦਲ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।