ਪਠਾਨਕੋਟ :ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਅੱਜ ਪਠਾਨਕੋਟ ਦੇ ਵਿੱਚ ਪਹਿਲੀ ਸਾਂਝੀ ਮੀਟਿੰਗ ਕੀਤੀ ਗਈ। 2022 ਦੀਆਂ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਈ ਗਈ। ਮੀਟਿੰਗ ਤੋਂ ਪਹਿਲਾਂ ਗੁਰੂਦਵਾਰਾ ਸ਼੍ਰੀ ਬਾਰਠ ਸਾਹਿਬ ਨਤਮਸਤਕ ਹੋਏ।
2022 ਦੀਆਂ ਵਿਧਾਨ ਸਭਾ ਚੋਣਾਂ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਅਤੇ ਬੀ.ਐਸ.ਪੀ ਗਠਬੰਧਨ ਦੇ ਚਲਦੇ ਆਪਣੀ ਚੁਣਾਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਦੇ ਚਲਦੇ ਅੱਜ ਜ਼ਿਲ੍ਹਾ ਪਠਾਨਕੋਟ ਵਿੱਚ ਗਠਬੰਧਨ ਹੋਣ ਦੇ ਬਾਅਦ ਦੋਵਾਂ ਪਾਰਟੀਆਂ ਵੱਲੋਂ ਇਕ ਸੰਯੁਕਤ ਬੈਠਕ ਦਾ ਆਯੋਜਨ ਕੀਤਾ ਗਿਆ।
ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਮਿੰਟੂ ਅਤੇ ਬੀ.ਐਸ.ਪੀ ਦੇ ਜ਼ਿਲ੍ਹਾ ਪ੍ਰਧਾਨ ਧਰਮਪਾਲ ਭਗਤ ਦੀ ਰਹਿਨੁਮਾਈ ਹੇਠ ਇੱਕ ਬੈਠਕ ਦਾ ਆਯੋਜਨ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿੱਚ ਕੀਤਾ ਗਿਆ। ਬੈਠਕ ਤੋਂ ਪਹਿਲੇ ਦੋਨੋਂ ਨੇਤਾ ਨੇ ਸਾਰੇ ਕਾਰਜਕਰਤਾ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਕੇ ਬਾਬਾ ਸ਼੍ਰੀ ਚੰਦ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ।