ਸਵਾਰੀਆਂ ਅਨੁਸਾਰ ਬੱਸ ਦੂਜੀ ਗੱਡੀ ਨੂੰ ਓਵਰਟੇਕ ਕਰ ਰਹੀ ਸੀ ਅਤੇ ਅਚਾਨਕ ਬੱਸ ਬੇਕਾਬੂ ਹੋ ਗਈ ਅਤੇ ਦੁਰਘਟਨਾ ਵਾਪਰ ਗਈ। ਪਰ ਬੱਸ ਖਾਈ ਚ ਡਿੱਗਣ ਤੋਂ ਬਚ ਗਈ ਜਿਸ ਨਾਲ ਇਕ ਵੱਡਾ ਹਾਦਸਾ ਟੱਲ ਗਿਆ।
ਪਿੰਡ ਦੁਨੇਰਾ ਨੇੜੇ ਸਵਾਰੀਆਂ ਨਾਲ ਭਰੀ ਬੱਸ ਪਲਟੀ, 10 ਜ਼ਖ਼ਮੀ, 7 ਦੀ ਹਾਲਤ ਗੰਭੀਰ - bus
ਪਠਾਨਕੋਟ: ਪਿੰਡ ਦੁਨੇਰਾ ਨੇੜੇ ਸਵਾਰੀਆਂ ਨਾਲ ਭਰੀ ਬੱਸ ਪਲਟਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਹਾਦਸੇ ਦੌਰਾਨ 10 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ ਚੋਂ 7 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਬੱਸ ਪੱਲਟ ਗਈ
ਦੱਸ ਦਈਏ ਕਿ ਹਾਦਸੇ ਦੌਰਾਨ ਕੁੱਝ ਸਵਾਰਿਆਂ ਨੂੰ ਸੱਟਾਂ ਲੱਗੀਆਂ ਹਨ। ਜਿਨ੍ਹਾਂ ਵਿਚੋਂ ਸੱਤ ਸਵਾਰਿਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਪਠਾਨਕੋਟ ਦੇ ਸਿਵਲ ਹੱਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਸਿਵਲ ਹਸਪਤਾਲ ਦੇ ਐਸਐਮਓ ਭੁਪਿੰਦਰ ਸਿੰਘ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।