ਪਠਾਨਕੋਟ: ਸੂਬੇ ਵਿਚ ਅਪਰਾਧ ਰੋਕਣ ਲਈ ਇਕ ਪਾਸੇ ਪੁਲਿਸ ਪ੍ਰਸ਼ਾਸਨ ਦੀ ਸਖਤੀ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਤਾਂ ਦੂਜੇ ਪਾਸੇ ਇਹਨਾ ਖਬਰਾਂ ਦੀ ਸਚਾਈ ਬਿਆਨ ਕਰਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹੈ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਪਠਾਨਕੋਟ ਤੋਂ ਜਿਥੇ ਚੋਰੀ ਦੀ ਵਾਰਦਾਤ ਸੀਸੀਟੀਵੀ ਕੈਮਰੇ ਵਿਚ ਕੈਦ ਹੋਈ ਹੈ। ਜਿਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਚੋਰ ਕਿੰਨੇ ਬੇਖੌਫ ਹੋ ਗਏ ਹਨ, ਕਿ ਉਨ੍ਹਾਂ ਨੂੰ ਕਿਸੇ ਦਾ ਕੋਈ ਡਰ ਨਹੀਂ ਰਿਹਾ। ਪਠਾਨਕੋਟ 'ਚ ਹਰ ਰੋਜ਼ ਚੋਰੀ ਦੀਆਂ ਵਾਰਦਾਤਾਂ ਹੋ ਰਹੀਆਂ ਹਨ।ਇਕ ਸ਼ੋਅਰੂਮ ਨੂੰ ਨਿਸ਼ਾਨਾ ਬਣਾਇਆ ਗਿਆ ਜਿੱਥੋਂ ਚੋਰਾਂ ਨੇ ਇਕ ਲੱਖ ਰੁਪਏ ਦੀ ਨਕਦੀ ਅਤੇ ਸਾਮਾਨ ਚੋਰੀ ਕਰ ਲਿਆ,ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸਵੇਰੇ ਸ਼ੋਅਰੂਮ ਦੇ ਮਾਲਕ ਨੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸ਼ੋਅਰੂਮ 'ਚ ਲੱਗੇ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ ਦੇਖੀ , ਜਿਸ ਤੋਂ ਬਾਅਦ ਚੋਰੀ ਦੀ ਸਾਰੀ ਘਟਨਾ ਦਾ ਖੁਲਾਸਾ ਹੋਇਆ, ਫੁਟੇਜ 'ਚ 3 ਚੋਰ ਜੋ ਕਿ ਸੀ.ਸੀ.ਟੀ.ਵੀ. 'ਚ ਨਜ਼ਰ ਆ ਰਹੇ ਹਨ। ਜਿਨ੍ਹਾਂ ਨੇ ਇਸ ਸਾਰੀ ਘਟਨਾ ਨੂੰ ਅੰਜਾਮ ਦਿੱਤਾ ਹੈ। ਵਾਰਦਾਤ ਨੂੰ ਸੌਖੇ ਹੀ ਅੰਜਾਮ ਦੇ ਕੇ ਫਰਾਰ ਹੋ ਗਏ।
ਚੋਰਾਂ ਨੇ ਸ਼ੋਅਰੂਮ ਦੇ ਸ਼ੀਸ਼ੇ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ, ਘਟਨਾ CCTV ’ਚ ਕੈਦ - CCTV Footage
ਪਠਾਨਕੋਟ ਵਿੱਚ ਚੋਰਾਂ ਨੇ ਸ਼ੋਅਰੂਮ ਦੇ ਸ਼ੀਸ਼ੇ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਹ ਸਾਰੀ ਵਾਰਦਾਤ ਕੈਮਰੇ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੀਸੀਟੀਵੀ ਕੈਮਰੇ 'ਚ ਕੈਦ ਹੋਈ ਵਾਰਦਾਤ : ਇਸ ਸਬੰਧੀ ਗੱਲ ਕਰਦਿਆਂ ਸ਼ੋਅਰੂਮ ਦੇ ਮਾਲਕ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਪਤਾ ਲੱਗਾ ਕਿ ਉਨ੍ਹਾਂ ਦੇ ਸ਼ੋਅਰੂਮ ਦਾ ਸ਼ਟਰ ਟੁੱਟਿਆ ਹੋਇਆ ਹੈ, ਜਿਸ ਤੋਂ ਬਾਅਦ ਉਨ੍ਹਾਂ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਕੀਤੀ। ਕਿ ਚੋਰਾਂ ਨੇ ਸ਼ੋਅਰੂਮ 'ਚੋਂ ਕਰੀਬ ਇਕ ਲੱਖ ਰੁਪਏ ਦਾ ਸਾਮਾਨ ਚੋਰੀ ਕਰ ਲਿਆ ਹੈ, ਜਿਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ।ਪੀੜਤ ਨੇ ਪੁਲਿਸ ਨੂੰ ਇਨਸਾਫ ਦੀ ਅਪੀਲ ਕੀਤੀ ਹੈ। ਜਦੋਂ ਇਸ ਸਬੰਧੀ ਮੌਕੇ 'ਤੇ ਪਹੁੰਚੇ ਤਫਤੀਸ਼ੀ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ਼ੋਅਰੂਮ 'ਚ ਚੋਰੀ ਹੋਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਫਿਲਹਾਲ ਸੀਸੀਟੀਵੀ ਕੈਮਰੇ 'ਚ ਤਿੰਨ ਚੋਰ ਨਜ਼ਰ ਆ ਰਹੇ ਹਨ, ਜਿਸ ਦੇ ਆਧਾਰ 'ਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।
- Delhi Govt.: ਏ.ਕੇ. ਸਿੰਘ ਸੇਵਾ ਵਿਭਾਗ ਦਾ ਨਵਾਂ ਸਕੱਤਰ ਨਿਯੁਕਤ, ਐੱਲ.ਜੀ. ਵੀ.ਕੇ. ਸਕਸੈਨਾ ਨੇ ਦਿੱਤੀ ਮਨਜ਼ੂਰੀ
- ਏਟੀਐਮ ਬਦਲਕੇ ਬਜ਼ੁਰਗ ਨਾਲ ਸ਼ਾਤਿਰ ਠੱਗਾਂ ਨੇ ਕੀਤੀ ਲੁੱਟ, ਸੀਸੀਟੀਵੀ 'ਚ ਕੈਦ ਹੋਈ ਵਾਰਦਾਤ
- ਕੇਂਦਰੀ ਜੇਲ੍ਹ ਦੇ ਜੈਮਰ ਆਮ ਲੋਕਾਂ ਲਈ ਬਣੇ ਮੁਸੀਬਤ, ਲੋਕਾਂ ਨੇ ਅਧਿਕਾਰੀਆਂ ਨੂੰ ਮਾਮਲੇ ਦੇ ਹੱਲ ਲਈ ਕੀਤੀ ਗੁਜ਼ਾਰਿਸ਼
ਹਰ ਦਿਨ ਵੱਖ ਵੱਖ ਸ਼ਹਿਰਾਂ 'ਚ ਹੋ ਰਹੀ ਚੋਰੀ:ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਹੁਸ਼ਿਆਰਪੁਰ ਵਿਚ ਵੀ ਅਜਿਹੀ ਵਾਰਦਾਤ ਸਾਹਮਣੇ ਆਈ ਸੀ,ਜਿਥੇ ਟੀਵੀ ਅਤੇ ਏਸੀ ਵਾਲੇ ਸ਼ੋਅਰੂਮ ਵਿਚ ਸ਼ੀਸ਼ੇ ਤੋੜ ਕੇ ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਤੋਂ ਬਾਅਦ ਸੰਗਰੂਰ ਵਿਚ ਵੀ ਇਕ ਹਫਤੇ ਤਕ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆਈਆਂ ਸਨ ਜਿਸ ਦੇ ਵਿਰੋਧ ਵਿੱਚ ਸਥਾਨਕ ਲੋਕਾਂ ਨੇ ਰਾਹ ਵੀ ਜਾਮ ਕੀਤਾ ਸੀ।