ਪਠਾਨਕੋਟ: ਜੰਮੂ ਕੌਮੀ ਸ਼ਾਹ ਮਾਰਗ ਸੁਜਾਨਪੁਰ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਦੀ ਫੇਟ ਕਾਰਨ ਮੋਟਰਸਾਈਕਲ ਸਵਾਰ ਤਿੰਨ ਜਣਿਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਜ਼ਖ਼ਮੀਆਂ ਵਿੱਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਅੰਮ੍ਰਿਤਸਰ ਲਈ ਰੈਫਰ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਕੌਮੀ ਹਾਈਵੇ 'ਤੇ ਇਹ ਹਾਦਸਾ ਇੱਕ ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਉਦੋਂ ਵਾਪਰਿਆ, ਜਦੋਂ ਕਾਰ ਸੜਕ ਦੇ ਦੂਜੇ ਪਾਸੇ ਜਾਂਦੇ ਮੋਟਰਸਾਈਕਲ ਵਿੱਚ ਜਾ ਵੱਜੀ।
ਕਾਰ ਦੀ ਫੇਟ ਕਾਰਨ 3 ਮੋਟਰਸਾਈਕਲ ਸਵਾਰ ਜ਼ਖ਼ਮੀ, 2 ਦੀ ਹਾਲਤ ਗੰਭੀਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਜਣੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਨੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਦਾਖ਼ਲ ਕਰਵਾਇਆ। ਦੋ ਜਣਿਆਂ ਦੀ ਹਾਲਤ ਗੰਭੀਰ ਹੋਣ ਦੇ ਚਲਦੇ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਜਦਕਿ ਇੱਕ ਜ਼ਖ਼ਮੀ ਦਾ ਪਠਾਨਕੋਟ ਵਿਖੇ ਹੀ ਇਲਾਜ ਕੀਤਾ ਜਾ ਰਿਹਾ ਹੈ।
ਮੌਕੇ 'ਤੇ ਖੜੇ ਕਾਰ ਸਵਾਰ ਨੇ ਕਿਹਾ ਕਿ ਇਹ ਹਾਦਸਾ ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਵਾਪਰਿਆ ਹੈ।
ਉਧਰ, ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਤਿੰਨ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਆਂਦੇ ਗਏ ਹਨ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਸੁਜਾਨਪੁਰ ਦੇ ਹੀ ਰਹਿਣ ਵਾਲੇ ਹਨ। ਦੋ ਨੂੰ ਗੰਭੀਰ ਹਾਲਤ ਹੋਣ ਕਾਰਨ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ ਅਤੇ ਇੱਕ ਦਾ ਇਲਾਜ ਚੱਲ ਰਿਹਾ ਹੈ।