ਪੰਜਾਬ

punjab

ETV Bharat / state

ਗਣਤੰਤਰ ਦਿਹਾੜੇ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, 500 ਮੁਲਾਜ਼ਮ ਤਾਇਨਾਤ - tight security in pathankot due to republic day

ਪਠਾਨਕੋਟ ਵਿੱਚ ਗਣਤੰਤਰ ਦਿਹਾੜੇ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਦੇ 500 ਤੋਂ ਵੱਧ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਫ਼ੋਟੋ
ਫ਼ੋਟੋ

By

Published : Jan 24, 2020, 5:17 PM IST

ਪਠਾਨਕੋਟ: ਗਣਤੰਤਰ ਦਿਹਾੜੇ ਨੂੰ ਲੈ ਕੇ ਸੁਰੱਖਿਆ ਵਧਾ ਦਿੱਤੀ ਗਈ ਹੈ, ਪੁਲਿਸ ਨਾਕੇਬੰਦੀ ਕਰਕੇ ਬਾਹਰੀ ਸੂਬਿਆਂ ਤੋਂ ਆਉਣ ਵਾਲੀਆਂ ਗੱਡੀਆਂ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਸੁਰੱਖਿਆ ਦੇ ਮੱਦੇਨਜ਼ਰ ਭਾਰਤ-ਪਾਕਿ ਸਰਹੱਦ ਦੇ ਨੇੜਲੇ ਇਲਾਕਿਆਂ ਵਿੱਚ ਪੁਲਿਸ ਦੇ 500 ਤੋਂ ਵੱਧ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਵੀਡੀਓ

ਗਣਤੰਤਰ ਦਿਹਾੜੇ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ
ਐਸਐਸਪੀ ਦੀਪਕ ਹਿਲੋਰੀ ਨੇ ਦੱਸਿਆ ਕਿ ਗਣਤੰਤਰ ਦਿਹਾੜੇ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਇੰਟਰ ਸਟੇਟ ਨਾਕਿਆਂ 'ਤੇ 24 ਘੰਟੇ ਗੱਡੀਆਂ ਦੀ ਜਾਂਚ ਕੀਤੀ ਜਾ ਰਹੀ ਹੈ। 500 ਤੋਂ ਜ਼ਿਆਦਾ ਪੁਲਿਸ ਮੁਲਾਜ਼ਮ ਨਾਕਿਆਂ 'ਤੇ ਤਾਇਨਾਤ ਕੀਤੇ ਗਏ ਹਨ ਤੇ 20 ਤੋਂ ਜ਼ਿਆਦਾ ਨਾਕੇ ਲਾਏ ਗਏ ਹਨ।

ਇਹ ਵੀ ਪੜ੍ਹੋ: ਖ਼ਜ਼ਾਨਾ ਭਰਨ ਲਈ ਕੈਪਟਨ ਸਰਕਾਰ ਨੇ ਮੰਤਰੀਆਂ 'ਤੇ ਲਾਈ ਲਗਾਮ

2016 ਵਿੱਚ ਅੱਤਵਾਦੀਆਂ ਨੇ ਬਣਾਇਆ ਸੀ ਨਿਸ਼ਾਨਾ
ਪਠਾਨਕੋਟ ਵਿੱਚ 2016 ਵਿੱਚ ਅੱਤਵਾਦੀਆਂ ਨੇ ਏਅਰਬੇਸ ਨੂੰ ਆਪਣਾ ਨਿਸ਼ਾਨਾ ਬਣਾਇਆ ਸੀ ਜਿਸ ਤੋਂ ਬਾਅਦ ਪਠਾਨਕੋਟ ਪੁਲਿਸ ਮੁਲਾਜ਼ਮਾਂ ਦੀ ਤਦਾਦ ਵਧਾਈ ਗਈ ਸੀ। ਇਸ ਦੇ ਚੱਲਦਿਆਂ ਗਣਤੰਤਰ ਦਿਹਾੜੇ ਨੂੰ ਧਿਆਨ ਵਿੱਚ ਰੱਖਦਿਆਂ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ, ਜਿਸ ਲਈ ਸਖ਼ਤ ਇੰਤਜ਼ਾਮ ਕੀਤੇ ਗਏ ਹਨ।

ABOUT THE AUTHOR

...view details