ਪੰਜਾਬ

punjab

ETV Bharat / state

ਟ੍ਰੈਫਿਕ ਪੁਲਿਸ ਦਾ ਏਐੱਸਆਈ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ - Traffic police

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਾ ਖ਼ਤਮ ਕੀਤੇ ਜਾਣ ਦੇ ਦਾਅਵੇ ਝੂਠੇ ਪੈਂਦੇ ਨਜ਼ਰ ਆ ਰਹੇ ਹਨ। ਅਜਿਹਾ ਇੱਕ ਮਾਮਲਾ ਪਠਾਨਕੋਟ ਵਿੱਚ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਨੇ ਟ੍ਰੈਫਿਕ ਪੁਲਿਸ ਦੇ ਇੱਕ ਏਐੱਸਆਈ ਅਤੇ ਉਸ ਦੇ ਸਾਥੀ ਨੂੰ ਨਸ਼ੀਲੇ ਪਦਾਰਥਾਂ ਸਣੇ ਕਾਬੂ ਕੀਤਾ ਹੈ।

ਨਸ਼ੇ ਸਮੇਤ ਏਐੱਸਆਈ ਗ੍ਰਿਫ਼ਤਾਰ

By

Published : Jul 13, 2019, 10:49 PM IST

ਪਠਾਨਕੋਟ : ਪੁਲਿਸ ਨੇ ਟ੍ਰੈਫਿਕ ਪੁਲਿਸ ਦੇ ਇੱਕ ਏਐੱਸਆਈ ਅਤੇ ਉਸ ਦੇ ਸਾਥੀ ਨੂੰ ਨਸ਼ੀਲੇ ਪਦਾਰਥਾਂ ਸਣੇ ਕਾਬੂ ਕੀਤਾ ਹੈ। ਗ੍ਰਿਫ਼ਤਾਰੀ ਦੇ ਸਮੇਂ ਪੁਲਿਸ ਨੇ ਮੁਲਜ਼ਮਾਂ ਕੋਲੋਂ ਨਸ਼ੇ ਕਰਨ ਵਾਲਾ ਸਾਮਾਨ ਵੀ ਬਰਾਮਦ ਕੀਤਾ ਹੈ।

ਵੀਡੀਓ

ਇਸ ਬਾਰੇ ਪੁਲਿਸ ਅਧਿਕਾਰੀ ਪ੍ਰਮੋਦ ਸ਼ਰਮਾ ਨੇ ਦੱਸਿਆ ਕਿ ਦੋਹਾਂ ਮੁਲਜ਼ਮਾਂ ਨੂੰ ਨਸ਼ਾ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰੀ ਵੇਲੇ ਦੋਹਾਂ ਮੁਲਜ਼ਮਾਂ ਕੋਲੋਂ ਨਸ਼ੀਲੇ ਪਦਾਰਥਾਂ ਸਮੇਤ ਇੱਕ ਨਸ਼ੇ ਦਾ ਇੰਜੈਕਸ਼ਨ, ਇੱਕ ਲੈਟਰ, ਇਕ ਸਿਲਵਰ ਪੇਪਰ ਅਤੇ ਇੱਕ ਨਸ਼ੇ ਨੂੰ ਮਾਪਣ ਵਾਲਾ ਯੰਤਰ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਵੱਲੋਂ ਦੋਹਾਂ ਮੁਲਜ਼ਮਾਂ ਦਾ ਡੋਪ ਟੈਸਟ ਕਰਵਾਇਆ ਗਿਆ ਹੈ। ਦੋਹਾਂ ਮੁਲਜ਼ਮਾਂ ਉੱਤੇ ਮਾਮਲਾ ਦਰਜ ਕਰਕੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details