ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਵਾਮੀ ਗੁਰਦੀਪ ਗਿਰੀ ਮਹਾਰਾਜ ਨੇ ਦੱਸਿਆ ਕਿ ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਇਸ ਲਈ ਪ੍ਰਕਾਸ਼ ਪੁਰਵ ਮੌਕੇ ਬੈਂਡ-ਬਾਜੇ ਤੇ ਡੀਜੇ ਦਾ ਇਸਤੇਮਾਲ ਨਹੀਂ ਕੀਤਾ ਗਿਆ।
ਸ੍ਰੀ ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਪੁਰਵ ਮੌਕੇ ਪੁਲਵਾਮਾ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ - tribute to pulwama martyrs in pathankot
ਪਠਾਨਕੋਟ: ਜ਼ਿਲ੍ਹੇ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਪੁਰਵ ਮੌਕੇ ਡੇਰਾ ਜਗਤ ਗਿਰੀ ਦੇ ਸੰਤਾਂ ਵੱਲੋਂ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੌਰਾਨ ਇਸ ਵਾਰ ਬੈਂਡ-ਵਾਜਿਆਂ ਦਾ ਇਸਤੇਮਾਲ ਨਹੀਂ ਕੀਤਾ ਗਿਆ। ਇਸ ਦੌਰਾਨ ਸਮੂਹ ਸੰਗਤ ਨੇ ਹੱਥਾਂ 'ਚ ਤਿਰੰਗਾ ਫੜ੍ਹ ਕੇ ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ।
ਪੁਲਵਾਮਾ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਸ਼ੋਭਾ ਯਾਤਰਾ, ਸ਼ਹੀਦਾਂ ਦੀਆਂ ਤਸਵੀਰਾਂ ਅਤੇ ਤਿਰੰਗਾ ਲੈ ਕੇ ਕੱਢੀ ਗਈ। ਇਸ ਮੌਕੇ ਪਠਾਨਕੋਟ ਦੇ ਵਿਧਾਇਕ ਅਮਿਤ ਵਿਜ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।