ਪਠਾਨਕੋਟ : ਜ਼ਿਲ੍ਹਾ ਪੁਲਿਸ ਅਤੇ ਆਬਕਾਰੀ ਵਿਭਾਗ ਨੇ ਸਾਂਝੀ ਕਾਰਵਾਈ ਕਰਦੇ ਹੋਏ ਇਥੇ ਦੇ ਰੇਲਵੇ ਕੁਆਟਰਾਂ ਵਿੱਚ ਛਾਪੇਮਾਰੀ ਕੀਤੀ। ਇਥੇ ਇੱਕ ਕੁਆਰਟਰ ਚੋਂ ਨਜ਼ਾਇਜ ਸ਼ਰਾਬ ਦੀਆਂ 22 ਪੇਟੀਆਂ ਬਰਾਮਦ ਕੀਤੀਆਂ ਗਈਆਂ।
ਪਠਾਨਕੋਟ 'ਚ ਨਜ਼ਾਇਜ ਸ਼ਰਾਬ ਦੀਆਂ ਪੇਟੀਆਂ ਬਰਾਮਦ - 22 boxes
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਅਤੇ ਆਬਕਾਰੀ ਵਿਭਾਗ ਵੱਲੋਂ ਤਸਕਰਾਂ ਵਿਰੁੱਧ ਸਖ਼ਤੀ ਵੱਧਾ ਦਿੱਤੀ ਗਈ ਹੈ। ਪਠਾਨਕੋਟ ਜ਼ਿਲ੍ਹੇ ਵਿੱਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਟੀਮ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਇੱਕ ਰੇਲਵੇ ਕੁਵਾਟਰ ਤੋਂ ਭਾਰੀ ਮਾਤਰਾ ਵਿੱਚ ਨਜ਼ਾਇਜ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਬਕਾਰੀ ਵਿਭਾਗ ਦੇ ਇੰਸਪੈਕਟਰ ਇੰਦਰਵੀਰ ਸਿੰਘ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਛਾਪੇਮਾਰੀ ਗੁਪਤ ਸੂਚਨਾ ਦੇ ਅਧਾਰ ਤੇ ਕੀਤੀ ਗਈ ਹੈ। ਇਹ ਕਾਰਵਾਈ ਆਬਕਾਰੀ ਵਿਭਾਗ ਅਤੇ ਪੁਲਿਸ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ ਹੈ। ਉਨ੍ਹਾਂ ਨੂੰ ਇਹ ਸੂਚਨਾ ਮਿਲੀ ਸੀ ਕਿ ਰੇਲਵੇ ਕੁਆਟਰਾਂ ਵਿੱਚ ਨਜ਼ਾਇਜ ਸ਼ਰਾਬ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ ਜਿਸ ਦੇ ਚਲਦੇ ਇਥੇ ਛਾਪੇਮਾਰੀ ਕੀਤੀ ਗਈ। ਇਹ ਗੱਲ ਸਾਹਮਣੇ ਆਈ ਹੈ ਕਿ ਤਸਕਰ ਪੁਲਿਸ ਤੋਂ ਬੱਚਣ ਲਈ ਸਰਕਾਰੀ ਕੁਆਟਰਾਂ ਦੀ ਵਰਤੋਂ ਕਰ ਰਹੇ ਸਨ।
ਛਾਪੇਮਾਰੀ ਦੌਰਾਨ ਇਥੇ ਨਜ਼ਾਇਜ ਸ਼ਰਾਬ ਦੀਆਂ 22 ਪੇਟੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋਂ ਇਹ ਰੇਲਵੇ ਕੁਆਟਰ ਕਿਰਾਏ ਤੇ ਲੈ ਕੇ ਤਸਕਰੀ ਦੇ ਕਾਰੋਬਾਰ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਪੁਲਿਸ ਅਤੇ ਆਬਕਾਰੀ ਵਿਭਾਗ ਵੱਲੋਂ ਮੁਲਜ਼ਮਾਂ 'ਤੇ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।