ਪਠਾਨਕੋਟ : ਹਲਕਾ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਜੋ ਕਿ ਲਗਾਤਾਰ ਸੁਰਖੀਆਂ ਵਿੱਚ ਰਹਿੰਦੇ ਹਨ ਅਤੇ ਹੁਣ ਪਿਛਲੇ ਕੁਝ ਦਿਨਾਂ ਤੋਂ ਵਿਧਾਇਕ ਜੋਗਿੰਦਰ ਪਾਲ ਦੇ ਦੋ ਵੀਡੀਓ ਵਾਇਰਲ ਹੋ ਰਹੇ ਹਨ, ਜਿਸ ਵਿੱਚ ਇਕ ਵੀਡੀਓ ਵਿੱਚ ਉਹ ਇਕ ਪ੍ਰੋਗਰਾਮ ਦੇ ਦੌਰਾਨ ਲੋਕਾਂ ਨੂੰ ਪੈਸੇ ਵੰਡਦੇ ਹੋਏ ਨਜ਼ਰ ਆ ਰਹੇ ਹਨ, ਜਿਸ ਨੂੰ ਲੈ ਕੇ ਉਨ੍ਹਾਂ ਦੇ ਵਿਰੋਧੀਆਂ ਨੇ ਕਾਫ਼ੀ ਤੰਜ ਕੱਸੇ ਅਤੇ ਦੂਸਰੇ ਵੀਡੀਓ ਦੇ ਵਿੱਚ ਇਕ ਲੜਕੀ ਵਿਧਾਇਕ ਦੇ ਬੱਚਿਆਂ 'ਤੇ ਆਰੋਪ ਲਗਾ ਰਹੀ ਹੈ ਕਿ ਉਹ ਉਨ੍ਹਾਂ ਦੇ ਘਰ ਕੰਮ ਕਰਦੀ ਸੀ ਅਤੇ ਵਿਧਾਇਕ ਦੇ ਬੱਚਿਆਂ ਵੱਲੋਂ ਉਸ ਨੂੰ ਮਾਰਿਆ ਕੁੱਟਿਆ ਗਿਆ ਹੈ, ਜਿਸ ਨੂੰ ਲੈ ਕੇ ਵਿਧਾਇਕ ਨੇ ਇਨ੍ਹਾਂ ਆਰੋਪਾਂ ਨੂੰ ਸਿਰੇ ਤੋਂ ਨਕਾਰ ਦਿੱਤਾ।
ਇਸ ਬਾਰੇ ਪੀੜਤ ਲੜਕੀ ਨੇ ਦੱਸਿਆ ਕਿ ਉਹ ਵਿਧਾਇਕ ਦੇ ਘਰ ਕੰਮ ਕਰਦੀ ਹੈ ਅਤੇ ਉਸ ਦੇ ਬੱਚਿਆਂ ਨੇ ਉਸਦੇ ਨਾਲ ਮਾਰ ਕੁਟਾਈ ਕੀਤੀ ਹੈ ਇਹ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਉੱਧਰ ਦੂਜੇ ਪਾਸੇ ਜਦੋਂ ਇਸ ਬਾਰੇ ਵਿਧਾਇਕ ਜੋਗਿੰਦਰ ਪਾਲ ਦੇ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਪਹਿਲੀ ਵਾਇਰਲ ਵੀਡੀਓ 'ਤੇ ਆਪਣਾ ਤਰਕ ਦਿੰਦੇ ਹੋਏ ਕਿਹਾ ਕਿ ਪੈਸੇ ਵੰਡਣਾ ਉਨ੍ਹਾਂ ਦੀ ਇੱਕ ਨੇਕ ਭਾਵਨਾ ਸੀ ਜਿਸ ਦੇ ਕਾਰਨ ਉਹ ਪੈਸੇ ਵੰਡ ਰਹੇ ਸਨ।