ਪਠਾਨਕੋਟ : ਚੋਣ ਕਮਿਸ਼ਨ ਵਲੋਂ ਚੋਣ ਜ਼ਾਬਤਾ ਲਗਾਏ ਜਾਣ ਮਗਰੋ ਕਿਸੇ ਵੀ ਸਰਕਾਰੀ ਇਮਾਰਤ 'ਤੇ ਕੋਈ ਵੀ ਸਿਆਸੀ ਪਾਰਟੀ ਜਾ ਸਿਆਸੀ ਆਗੂ ਆਪਣਾ ਇਸ਼ਤਿਹਾਰ ਨਹੀਂ ਲਗਾ ਸਕਦਾ ਪਰ ਉਸ ਦੇ ਬਾਵਜੂਦ ਸ਼ਹਿਰ ਦੇ ਕਈ ਸਰਕਾਰੀ ਇਮਾਰਤਾਂ ਉੱਤੇ ਸਿਆਸੀ ਪਾਰਟੀਆਂ ਦੇ ਲੱਗੇ ਪੋਸਟਰ ਅਤੇ ਹੋਰਡਿੰਗਸ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਚੁਕਦੇ ਹੋਏ ਨਜ਼ਰ ਆ ਰਹੇ ਹਨ ਅਤੇ ਪ੍ਰਸ਼ਾਸਨ ਵੱਲੋਂ ਇਸ ਪਾਸੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਸਰੇਆਮ ਚੋਣ ਜ਼ਾਬਤਾ ਦੇ ਨਿਯਮਾਂ ਦੀ ਹੋ ਰਹੀ ਹੈ ਉਲੰਘਣਾ
ਲੋਕਸਭਾ ਚੋਣਾਂ ਦੇ ਚਲਦਿਆਂ ਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਪਰ ਇਸ ਦੇ ਬਾਵਜੂਦ ਪਠਾਨਕੋਟ 'ਚ ਚੋਣ ਜ਼ਾਬਤੇ ਦੇ ਨਿਯਮਾਂ ਦੀ ਸਰੇਆਮ ਉਲੰਘਣਾ ਕੀਤੀ ਜਾ ਰਹੀ ਹੈ। ਸ਼ਹਿਰ ਦੀ ਕਈ ਥਾਵਾਂ 'ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਹੋਰਡਿੰਗ ਵੇਖਣ ਨੂੰ ਮਿਲ ਰਹੇ ਹਨ।
ਸਰੇਆਮ ਚੋਣ ਜ਼ਾਬਤਾ ਦੇ ਨਿਯਮਾਂ ਦੀ ਹੋ ਰਹੀ ਹੈ ਉਲੰਘਣਾ
ਇਸ ਮਾਮਲੇ ਬਾਰੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਪਾਸੇ ਸਖ਼ਤੀ ਨਾਲ ਕੰਮ ਕਰ ਰਿਹਾ ਹੈ। ਸ਼ਹਿਰ ਵਿੱਚ ਲਗੇ ਪੋਸਟਰਾਂ ਅਤੇ ਹੋਰਡਿੰਗਸ ਨੂੰ ਹਟਾਏ ਜਾਣ ਦਾ ਕੰਮ ਜਾਰੀ ਹੈ। ਕਈ ਥਾਵਾਂ ਤੇ ਜਿੱਥੇ ਹੋਰਡਿੰਗਸ ਰਹਿ ਗਏ ਹਨ ਤਾਂ ਜਲਦ ਹੀ ਨਗਰ ਨਿਗਮ ਅਧਿਕਾਰੀਆਂ ਨੂੰ ਬੋਲ ਉਨ੍ਹਾਂ ਹੋਰਡਿੰਗਸ ਨੂੰ ਉਤਾਰ ਦਿੱਤਾ ਜਾਵੇਗਾ।
Last Updated : Mar 20, 2019, 2:47 PM IST