ਪਠਾਨਕੋਟ: ਜਲੰਧਰ ਕੌਮੀ ਮਾਰਗ 'ਤੇ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਪਤੀ-ਪਤਨੀ ਵਿੱਚੋਂ ਪਤਨੀ ਦੀ ਮੌਤ ਹੋ ਗਈ ਹੈ, ਜਦਕਿ ਪਤੀ ਦੀ ਹਾਲਤ ਗੰਭੀਰ ਚੱਲ ਰਹੀ ਹੈ। ਪੁਲਿਸ ਦੇ ਦੱਸਣ ਅਨੁਸਾਰ ਹਾਦਸਾ ਪਿੰਡ ਕੋਨਤਰਪੁਰ ਵਿਖੇ ਵਾਪਰਿਆ ਹੈ। ਪੁਲਿਸ ਨੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਅਰੰਭ ਦਿੱਤੀ ਹੈ।
ਸੂਚਨਾ ਮਿਲਣ 'ਤੇ ਪੁਲਿਸ ਅਧਿਕਾਰੀ ਮੌਕੇ ਉਪਰ ਪੁੱਜੇ ਹੋਏ ਸਨ ਅਤੇ ਜਾਂਚ ਕੀਤੀ ਜਾ ਰਹੀ ਸੀ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵੇਂ ਪਤੀ-ਪਤਨੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਠਾਨਕੋਟ ਤੋਂ ਪਿੰਡ ਕੋਨਤਰਪੁਰ ਵੱਲ ਜਾ ਰਹੇ ਸਨ। ਇਸ ਦੌਰਾਨ ਵੈਸ਼ਨੂੰ ਦੇਵੀ ਕੱਟੜਾ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਪਿੰਡ ਨੇੜੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।