ਪਠਾਨਕੋਟ :ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਅਕਸਰ ਵਿਵਾਦਾਂ 'ਚ ਘਿਰੇ ਰਹਿੰਦੇ ਹਨ। ਹਰ ਰੋਜ਼ ਉਨ੍ਹਾਂ ਦੇ ਲਾਪਤਾ ਹੋਣ ਦੇ ਪੋਸਟਰ ਲਗਾਏ ਜਾ ਰਹੇ ਹਨ। ਕੁਝ ਮਹੀਨੇ ਪਹਿਲਾਂ ਸੰਨੀ ਦਿਓਲ ਦੇ ਲੋਕ ਸਭਾ 'ਚ ਨਾ ਆਉਣ ਕਾਰਨ ਸਥਾਨਕ ਲੋਕਾਂ ਨੇ ਸੰਸਦ ਦੇ ਬਾਹਰ ਲਾਪਤਾ ਹੋਣ ਦੀ ਸੂਚਨਾ ਦਿੱਤੀ ਸੀ। ਰੇਲਵੇ ਸਟੇਸ਼ਨ 'ਤੇ ਪੋਸਟਰ ਲਗਾਏ ਗਏ ਸਨ।
ਗੁਮਸ਼ੰਦਾ MP: ਹੁਣ ਇਹ ਪੋਸਟਰ ਪਠਾਨਕੋਟ ਦੇ ਰੇਲਵੇ ਸਟੇਸ਼ਨ ਉਤੇ ਲਗਾਏ ਜਾ ਰਹੇ ਹਨ। ਪੋਸਟਰ ਲਗਾਉਣ ਵਾਲੇ ਨੌਜਵਾਨਾਂ ਨੇ ਕਿਹਾ ਕਿ ਜਦੋਂ ਤੋਂ ਸੰਨੀ ਦਿਓਲ ਗੁਰਦਾਸਪੁਰ ਹਲਕੇ ਤੋਂ ਸੰਸਦ ਮੈਂਬਰ ਬਣੇ ਹਨ ਉਸ ਤੋਂ ਬਾਅਦ ਉਹ ਕਦੇ ਵੀ ਆਪਣੇ ਹਲਕੇ ਵਿੱਚ ਨਹੀਂ ਆਏ। ਸੰਨੀ ਦਿਓਲ ਨੇ ਹਲਕੇ ਵਿੱਚ ਆ ਕੇ ਕਦੇ ਵੀ ਲੋਕਾਂ ਦੀਆਂ ਸਮੱਸਿਆਵਾਂ ਨਹੀਂ ਸੁਣੀਆਂ। ਉਨ੍ਹਾਂ ਕਿਹਾ ਕਿ ਜੇਕਰ ਉਹ ਆਪਣੇ ਹਲਕੇ ਵਿੱਚ ਨਹੀਂ ਆ ਸਕਦੇ ਤਾਂ ਉਹ ਅਸਤੀਫਾ ਦੇ ਦੇਣ। ਲੋਕਾਂ ਨੇ ਬਹੁਤ ਵਿਸ਼ਵਾਸ ਕਰਕੇ ਉਨ੍ਹਾਂ ਨੂੰ ਵੋਟਾਂ ਪਾ ਕੇ ਐਮਪੀ ਬਣਾਇਆ ਹੈ। ਇਸ ਦੇ ਨਾਲ ਹੀ ਸੰਨੀ ਦਿਓਲ ਹੀ ਲੋਕ ਸਭਾ ਵਿੱਚ ਹਾਜ਼ਰੀ ਉਤੇ ਵੀ ਨੌਜਵਾਨਾਂ ਨੇ ਸਵਾਲ ਖੜ੍ਹੇ ਕੀਤੇ ਹਨ।
ਸੰਸਦ ਮੈਂਬਰ ਦੇ ਨਾ ਆਉਣ 'ਤੇ ਲੋਕਾਂ 'ਚ ਰੋਹ: ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜ਼ਿਲ੍ਹਾ ਸੰਯੁਕਤ ਸਕੱਤਰ ਨਾਲ ਮਿਲ ਕੇ ਪੋਸਟਰ ਲਗਾਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਵੱਲੋਂ ਗੁਰਦਾਸਪੁਰ ਅਤੇ ਪਠਾਨਕੋਟ ਲੋਕ ਸਭਾ ਹਲਕਿਆਂ ਵਿੱਚ ਜੋ ਵਿਕਾਸ ਕਾਰਜ ਕਰਵਾਏ ਜਾਣੇ ਸਨ, ਉਹ ਅੱਜ ਤੱਕ ਕਦੇਂ ਸਾਨੂੰ ਦਿਖਾਈ ਨਹੀਂ ਦਿੱਤੇ ਨੌਜਵਾਨਾਂ ਨੇ ਕਿਹਾ ਕਿ ਜੇਕਰ ਭਾਜਪਾ ਕਹਿੰਦੀ ਹੈ ਕਿ ਵਿਕਾਸ ਉਨ੍ਹਾਂ ਹਲਕੇ ਦਾ ਕੰਮ ਕੀਤਾ ਹੈ ਤਾਂ ਸਾਨੂੰ ਆ ਕੇ ਦਿਖਾਉਣ ਕਿ ਕਿਹੜੇ ਕੰਮ ਕੀਤੇ ਗਏ ਹਨ। ਇਸ ਕਾਰਨ ਲੋਕਾਂ ਵਿੱਚ ਰੋਸ ਹੈ। ਇਸੇ ਲਈ ਉਹ ਲਾਪਤਾ ਸੰਸਦ ਮੈਂਬਰ ਦੇ ਪੋਸਟਰ ਲਗਾ ਰਹੇ ਹਨ।