ਪਠਾਨਕੋਟ: ਪੁਲਵਾਮਾ ਅੱਤਵਾਦੀ ਹਮਲੇ 'ਤੇ ਨਵਜੋਤ ਸਿੰਘ ਸਿੱਧੂ ਦੇ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਭਾਜਪਾ-ਅਕਾਲੀ ਦਲ ਵੱਲੋਂ ਥਾਂ-ਥਾਂ ਨਵਜੋਤ ਸਿੰਘ ਸਿੱਧੂ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਪਠਾਨਕੋਟ 'ਚ ਵੀ ਯੂਥ ਅਕਾਲੀ ਦਲ ਦੇ ਵਰਕਰਾਂ ਨੇ ਨਵਜੋਤ ਸਿੰਘ ਸਿੱਧੂ ਵਿਰੁੱਧ ਪ੍ਰਦਰਸ਼ਨ ਕੀਤਾ।
ਯੂਥ ਅਕਾਲੀ ਦਲ ਨੇ ਸਾੜੇ ਸਿੱਧੂ ਅਤੇ ਪਾਕਿਸਤਾਨ ਦੇ ਪੋਸਟਰ - youth akali dal burnt Sidhu and Pakistan poster
ਮੰਗਲਵਾਰ ਨੂੰ ਯੂਥ ਅਕਾਲੀ ਦਲ ਨੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਪਾਕਿਸਤਾਨ ਦੇ ਪੋਸਟਰ ਸਾੜੇ। ਯੂਥ ਅਕਾਲੀ ਦਲ ਵੱਲੋਂ ਨਵਜੋਤ ਸਿੰਘ ਸਿੱਧੂ ਵਿਰੁੱਧ 'ਭਾਰਤ ਗੱਦਾਰ ਰਤਨ ਅਵਾਰਡ' ਦੇ ਪੋਸਟਰ ਲਗਾਏ ਗਏ ਅਤੇ ਸਿੱਧੂ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ ਗਈ।
ਯੂਥ ਅਕਾਲੀ ਦਲ ਨੇ ਸਾੜੇ ਸਿੱਧੂ ਅਤੇ ਪਾਕਿਸਤਾਨ ਦੇ ਪੋਸਟਰ
ਜ਼ਿਲ੍ਹਾ ਅਕਾਲੀ ਦਲ ਦੇ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਨੇ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੇ ਪੁਲਵਾਮਾ ਅੱਤਵਾਦੀ ਹਮਲੇ 'ਤੇ ਗ਼ਲਤ ਬਿਆਨਬਾਜ਼ੀ ਕੀਤੀ ਹੈ ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਮੰਗ ਰੱਖੀ ਹੈ ਕਿ ਨਵਜੋਤ ਸਿੰਘ ਸਿੱਧੂ ਦਾ ਜਲਦੀ ਹੀ ਅਸਤੀਫ਼ਾ ਲਿਆ ਜਾਵੇ।