ਪੰਜਾਬ ਵਿੱਚ ਇੱਕ ਹੋਰ ਨੌਜਵਾਨ ਚੜ੍ਹਿਆ ਨਸ਼ੇ ਦੀ ਬਲੀ
ਪਠਾਨਕੋਟ: ਸੂਬਾ ਸਰਕਾਰ ਵੱਲੋਂ ਲਗਾਤਾਰ ਨਸ਼ੇ ਨੂੰ ਖ਼ਤਮ ਕਰਨ ਦੀ ਗੱਲ ਕਹੀ ਜਾ ਰਹੀ ਹੈ ਪਰ ਪੰਜਾਬ ਵਿੱਚ ਅੱਜ ਵੀ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੇ ਮਰਨ ਦਾ ਸਿਲਿਸਿਲਾ ਜਿਓਂ ਦਾ ਤਿਓਂ ਹੈ ਜਿਸ ਦੀ ਤਾਜ਼ਾ ਮਿਸਾਲ ਪਠਾਨਕੋਟ ਵਿੱਚ ਮਿਲੀ ਜਿੱਥੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਈ ਹੈ।
ad
ਪੁਲਿਸ ਨੇ ਨੌਜਵਾਨ ਨੂੰ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਜਿੱਥੇ ਡਾਕਟਰ ਨੇ ਦੱਸਿਆ ਕਿ ਇਸ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ ਫ਼ਿਲਹਾਲ ਇਸ ਦਾ ਪਤਾ ਤਾਂ ਪੋਸਟਮਾਰਟਮ ਰਿਪੋਰਟ ਆਉਣ ਦੇ ਬਾਅਦ ਹੀ ਪਤਾ ਲੱਗੇਗਾ ਕਿ ਨੌਜਵਾਨ ਨੇ ਕਿਹੜਾ ਨਸ਼ਾ ਕੀਤਾ ਸੀ।