ਪਠਾਨਕੋਟ: ਸੂਬੇ ’ਚ ਲਗਾਤਾਰ ਕੋਰੋਨਾ ਮਰੀਜ਼ਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ। ਜਿਸਦੇ ਚੱਲਦੇ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਦਿਸ਼ਾ ਨਿਰਦੇਸ਼ਾ ਦੀ ਸਹੀ ਢੰਗ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਸੂਬੇ ’ਚ ਲੋਕਾਂ ਨੂੰ ਵੈਕਸੀਨੇਸ਼ਨ ਲਗਾਉਣ ਦੀ ਪ੍ਰਕ੍ਰਿਆ ਵੀ ਲਗਾਤਾਰ ਜਾਰੀ ਹੈ। ਇਸੇ ਦੇ ਚੱਲਦੇ ਪਠਾਨਕੋਟ ਵਿਖੇ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਦੇ ਲਈ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ। ਇਸਦੇ ਨਾਲ ਹੀ ਜ਼ਿਲ੍ਹੇ ’ਚ 18 ਤੋਂ ਵੱਧ ਉਮਰ ਦੇ ਲੋਕਾਂ ਨੂੰ ਵੀ ਵੈਕਸੀਨ ਲਗਾਈ ਜਾ ਰਹੀ ਹੈ। ਇਸ ਦੌਰਾਨ ਨੌਜਵਾਨਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨੌਜਵਾਨ ਖੁਦ ਵੈਕਸੀਨ ਲਗਾਉਣ ਦੇ ਲਈ ਪਹੁੰਚ ਰਹੇ ਹਨ।
ਹਰ ਇੱਕ ਨੂੰ ਲਗਵਾਉਣੀ ਚਾਹੀਦੀ ਹੈ ਵੈਕਸੀਨ- ਨੌਜਵਾਨ
ਵੈਕਸੀਨ ਲਗਾਉਣ ਆਏ ਨੌਜਵਾਨਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ 18 ਸਾਲ ਦੀ ਉਮਰ ਤੋਂ ਵੱਧ ਵਾਲੇ ਨੌਜਵਾਨਾਂ ਲਈ ਵੈਕਸੀਨੇਸ਼ਨ ਸ਼ੁਰੂ ਕਰ ਦਿੱਤੀ ਹੈ। ਜਿਸਦੇ ਚੱਲਦੇ ਹੁਣ ਉਹ ਵੈਕਸੀਨ ਲਗਵਾ ਰਹੇ ਹਨ। ਇਸ ਦੌਰਾਨ ਨੌਜਵਾਨਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਹਰ ਇੱਕ ਨੂੰ ਇਹ ਵੈਕਸੀਨ ਲਗਾਉਣੀ ਚਾਹੀਦੀ ਹੈ ਤਾਂ ਜੋ ਇਸ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕੇ।