ਪਟਿਆਲਾ: ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਪਟਿਆਲਾ ਵਿੱਚ ਕੋਰੋਨਾ ਵਾਇਰਸ ਦੇ ਇੱਕ ਹੀ ਦਿਨ ਵਿੱਚ 15 ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਦਰਅਸਲ ਬੀਤੇ ਦਿਨ ਰਾਜਪੁਰਾ ਤੋਂ 60 ਸਾਲਾਂ ਦੀ ਇੱਕ ਮਹਿਲਾ ਵਿੱਚ ਕੋਰੋਨਾ ਵਾਇਰਸ ਪੌਜ਼ੀਟਿਵ ਪਾਇਆ ਗਿਆ ਸੀ, ਜਿਸ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਨੇ ਉਸੇ ਦੇ ਪਰਿਵਾਰ ਦੇ 16 ਮੈਂਬਰਾਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਵਿੱਚੋਂ 6 ਕੋਰੋਨਾ ਪੌਜ਼ੀਟਿਵ ਪਾਏ ਗਏ।