ਪਟਿਆਲਾ: ਦੇਸ਼ ’ਚ ਕੋੋਰੋਨਾ ਨੇ ਇੱਕ ਵਾਰ ਫੇਰ ਰਫ਼ਤਾਰ ਫੜ ਲਈ ਹੈ ਜਿਸ ਕਾਰਨ ਪ੍ਰਸ਼ਾਸਨ ਚਿੰਤਾ ’ਚ ਹੈ, ਉਥੇ ਹੀ ਜੇਕਰ ਪਟਿਆਲਾ ਦੇ ਗੱਲ ਕੀਤੀ ਜਾਵੇ ਤਾਂ ਜ਼ਿਲ੍ਹੇ ਅੰਦਰ ਅੱਜ 179 ਨਵੇਂ ਮਾਮਲੇ ਸਾਹਮਣੇ ਆਏ ਹਨ।
ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪ੍ਰਾਪਤ 2491 ਦੇ ਕਰੀਬ ਰਿਪੋਰਟਾਂ ਵਿਚੋਂ 179 ਕੋਵਿਡ ਦੇ ਨਵੇਂ ਕੇਸ ਪਾਏ ਗਏ ਹਨ, ਜਿਸ ਨਾਲ ਜ਼ਿਲ੍ਹੇ ਵਿੱਚ ਪੌਜ਼ੀਟਿਵ ਕੇਸਾਂ ਦੀ ਗਿਣਤੀ 19263 ਹੋ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਤੋਂ ਬਚਣ ਵੱਧ ਤੋਂ ਵੱਧ ਸੁਰੱਖਿਆ ਵਰਤੀ ਜਾਵੇ।
ਪਟਿਆਲਾ ਜ਼ਿਲ੍ਹੇ ’ਚ ਅੱਜ ਕੋਰੋਨਾ ਦੇ 179 ਨਵੇਂ ਮਾਮਲੇ ਆਏ ਸਾਹਮਣੇ ਇਹ ਵੀ ਪੜੋ: ਮਨਜੀਤ ਸਿੰਘ ਧਨੇਰ ’ਤੇ ਪਰਿਵਾਰ 'ਤੇ ਪਿੰਡ ਵਾਲਿਆਂ ਨੂੰ ਹੈ ਫ਼ਖਰ
ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਿਹਤ ਸੰਸਥਾਵਾਂ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 1564 ਟੀਕੇ ਲਗਾਏ ਗਏ। ਜਿਹਨਾਂ ਵਿੱਚੋ ਸਿਹਤ ਅਤੇ ਫ਼ਰੰਟਲਾਈਨ ਵਰਕਰਾਂ ਤੋਂ ਇਲਾਵਾ 646 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ।
ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੁੱਲ 29,458 ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ 9182 ਸੀਨੀਅਰ ਸਿਟੀਜਨ, 1686 ਹੋਰ ਬਿਮਾਰੀਆਂ ਨਾਲ ਪੀੜਤ 45 ਸਾਲ ਤੋਂ ਵੱਧ ਉਮਰ ਦੇ ਵਿਅਤਕੀ, ਕੋਵਿਡ ਵੈਕਸੀਨ ਦੀ ਪਹਿਲੀ ਤੇ ਦੂਜੀ ਖੁਰਾਕ ਲਗਾਵਉਣ ਵਾਲੇ ਸਿਹਤ ਵਰਕਰ ਅਤੇ ਫਰੰਟਲਾਈਨ ਵਰਕਰ ਵੀ ਸ਼ਾਮਲ ਹਨ।
ਇਹ ਵੀ ਪੜੋ: ਕੇਂਦਰ ਹੁਣ ਕਰਵਾਏਗਾ ਐਸਜੀਪੀਸੀ ਚੋਣਾਂ: ਕੈਪਟਨ