ਪਟਿਆਲਾ: ਪੰਜਾਬ ਵਿੱਚ ਦਿਨੋਂ-ਦਿਨ ਸੜਕੀ ਹਾਦਸਿਆਂ ਦੇ ਵਿੱਚ ਵਾਧਾ ਹੁੰਦਾ ਜਾ ਰਿਹਾ ਅਤੇ ਅਨੇਕਾਂ ਹੀ ਕੀਮਤੀ ਜਾਨਾਂ ਮੌਤ ਦੇ ਮੂੰਹ ਵਿੱਚ ਜਾ ਰਹੀਆਂ ਹਨ। ਜਿਸ ਦੇ ਤਹਿਤ ਨਾਭਾ-ਭਾਦਸੋਂ ਰੋਡ ਵਿਖੇ ਆਹਮਣੇ ਸਾਹਮਣੇ ਤੋਂ ਆ ਰਹੀਆਂ 2 ਕਾਰਾਂ ਦੀ ਜ਼ਬਰਦਸਤ ਟੱਕਰ ਦੇ ਦੌਰਾਨ ਕਾਰ ਵਿੱਚ ਸਵਾਰ ਇਕ ਬਜ਼ੁਰਗ ਔਰਤ ਸਮੇਤ 2 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸ ਹਾਦਸੇ ਦੇ ਵਿੱਚ 3 ਵਿਅਕਤੀ ਗੰਭੀਰ ਰੂਪ ਦੇ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪਰਿਵਾਰ ਵੱਲੋਂ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋਨੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਨਾਭਾ ਪੁਲਿਸ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਤੇਜ਼ ਬਾਰਿਸ਼ ਦੇ ਕਾਰਨ ਵੀ ਵਾਪਰਿਆ ਹੋ ਸਕਦਾ ਹੈ।
ਕਾਰਾਂ ਦੀ ਟੱਕਰ 'ਚ 2 ਦੀ ਮੌਤ ਇਸ ਮੌਕੇ ਤੇ ਮ੍ਰਿਤਕ ਮਾਤਾ ਦੇ ਲੜਕੇ ਨੇ ਦੱਸਿਆ ਕਿ ਅਸੀਂ ਆਪਣੇ ਬੇਟੇ ਦੇ ਭੋਗ ਤੋਂ ਵਾਪਸ ਘਰ ਪਰਤ ਰਹੇ ਸੀ ਤਾਂ ਮੌਕੇ 'ਤੇ ਗਲਤ ਸਾਈਡ ਤੋਂ ਆ ਰਹੀ ਸਵਿੱਫਟ ਕਾਰ ਸਾਡੇ ਵਿੱਚ ਆ ਕੇ ਲੱਗੀ। ਜਿਸ ਹਾਦਸੇ ਦੌਰਾਨ ਮੇਰੀ ਮਾਤਾ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਕਾਰ ਵਿੱਚ ਮੇਰੀ ਪਤਨੀ, ਦੋਹਤਾ ਅਤੇ ਮੇਰਾ ਬੇਟਾ ਸੀ ਜਿਨ੍ਹਾਂ ਨੂੰ ਪਟਿਆਲਾ ਵਿਖੇ ਇਲਾਜ ਅਧੀਨ ਲੈ ਗਏ ਅਤੇ ਜਿਨ੍ਹਾਂ ਵਿਚੋਂ 1 ਦੀ ਹਾਲਤ ਗੰਭੀਰ ਹੋਣ ਕਰਕੇ ਉਨ੍ਹਾਂ ਨੂੰ ਪੀ.ਜੀ.ਆਈ ਰੈਫਰ ਕੀਤਾ ਗਿਆ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਗੱਡੀ ਗਲਤ ਸਾਈਡ ਹੋਣ ਦੇ ਕਾਰਨ ਇਹ ਹਾਦਸਾ ਵਾਪਰਿਆ ਹੈ।
ਇਸ ਮੌਕੇ ਪੁਲਿਸ ਅਧਿਕਾਰੀ ਇੰਦਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਬਹੁਤ ਹੀ ਭਿਆਨਕ ਸੀ। ਕਿਉਂਕਿ ਇਸ ਹਾਦਸੇ ਵਿੱਚ 2 ਕਾਰਾਂ ਦੀ ਆਹਮੋ ਸਾਹਮਣੀ ਟੱਕਰ ਵਿੱਚ ਇੱਕ ਬਜ਼ੁਰਗ ਮਾਤਾ ਦੀ ਮੌਤ ਹੋਈ ਹੈ ਅਤੇ ਦੂਸਰੀ ਕਾਰ ਵਿੱਚ ਸਵਾਰ ਸਵਿੱਫਟ ਵਿੱਚ 2 ਵਿਅਕਤੀਆਂ ਦੀ ਵੀ ਮੌਤ ਹੋਈ ਹੈ ਅਤੇ 3 ਗੰਭੀਰ ਜ਼ਖ਼ਮੀ ਹੋਏ ਹਨ। ਇਹ ਹਾਦਸਾ ਕਿਵੇਂ ਵਾਪਰਿਆ ਇਹ ਜਾਂਚ ਦਾ ਵਿਸ਼ਾ ਹੈ, ਕਿਉਂਕਿ ਬਾਰਿਸ਼ ਤੇਜ਼ ਹੋਣ ਦਾ ਕਾਰਨ ਇਹ ਐਕਸੀਡੈਂਟ ਮੰਨਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ:- ਬੀ.ਐਸ.ਐਫ ਦਾ ਅਧਿਕਾਰ ਖੇਤਰ ਵਧਾਏ ਜਾਣ 'ਤੇ ਪੰਜਾਬ ਸਰਬ ਪਾਰਟੀ ਮੀਟਿੰਗ ਅੱਜ